ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਹੋਈ ਮੁਲਤਵੀ
ਨਵੀਂ ਦਿੱਲੀ, 27 ਜੂਨ- ਅੱਜ ਸਦਨ ਵਿਚ ਹੋਈ ਸੰਯੁਕਤ ਬੈਠਕ ਵਿਚ ਰਾਸ਼ਟਰਪਤੀ ਦੇ ਸੰਬੋਧਨ ਦੀ ਕਾਪੀ ਅਤੇ ਕੁਝ ਬਿੱਲ ਪੇਸ਼ ਕੀਤੇ ਜਾਣ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ ਹੈ। ਕਾਂਗਰਸ ਦੇ ਨਵੇਂ ਚੁਣੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਅੱਜ ਸਦਨ ਦੀ ਕਾਰਵਾਈ ਮੁਲਤਵੀ ਹੋਣ ਤੋਂ ਪਹਿਲਾਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ।