JALANDHAR WEATHER

ਜੇ ਪਾਰਟੀ ਵਿਚ ਦੋ ਧੜੇ ਬਣੇ ਤਾਂ ਉਸ ਵਿਚ ਮੇਰਾ ਕੀ ਕਸੂਰ- ਸੁਰਜੀਤ ਕੌਰ

ਜਲੰਧਰ, 27 ਜੂਨ- ਜਲੰਧਰ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਅਤੇ ਅਕਾਲੀ ਆਗੂ ਰਾਜਪਾਲ ਵਲੋਂ ਇਕ ਅਹਿਮ ਪ੍ਰੈਸ ਕਾਨਫ਼ਰੰਸ ਕਰਕੇ ਵੱਡੇ ਖ਼ੁਲਾਸੇ ਕੀਤੇ ਗਏ ਹਨ। ਕਾਨਫ਼ਰੰਸ ਵਿਚ ਬੋਲਦਿਆਂ ਉਨ੍ਹਾਂ ਕਿਹਾ ਕਿ ਸੁਰਜੀਤ ਕੌਰ ਹੁਣਾਂ ਨੂੰ ਟਿਕਟ ਦੇਣੀ ਹਾਈ ਕਮਾਂਡ ਦਾ ਹੀ ਫ਼ੈਸਲਾ ਸੀ ਤੇ ਜਲੰਧਰ ਜ਼ਿਮਨੀ ਚੋਣ ਦੇ ਲਈ ਉਨ੍ਹਾਂ ਬੀਬੀ ਜਗੀਰ ਕੌਰ, ਡਾ. ਸੁਖਵਿੰਦਰ ਸੁੱਖੀ ਅਤੇ ਗੁਰ ਪ੍ਰਤਾਪ ਸਿੰਘ ਵਡਾਲਾ ਅਤੇ ਮਹਿੰਦਰ ਸਿੰਘ ਕੇ.ਪੀ. ਨੂੰ ਕਮਾਨ ਸੌਂਪੀ ਸੀ, ਉਹਨਾਂ ਕਿਹਾ ਕਿ ਪਾਰਟੀ ਹਾਈ ਕਮਾਂਡ ਦੀ ਸਹਿਮਤੀ ਦੇ ਨਾਲ ਹੀ ਬੀਬੀ ਸੁਰਜੀਤ ਕੌਰ ਨੂੰ ਟਿਕਟ ਦਿੱਤੀ ਗਈ ਸੀ ਅਤੇ ਸੁਖਬੀਰ ਸਿੰਘ ਬਾਦਲ ਦੇ ਹਸਤਾਖ਼ਰ ਤੋਂ ਬਾਅਦ ਹੀ ਤੱਕੜੀ ਦਾ ਚੋਣ ਨਿਸ਼ਾਨ ਬੀਬੀ ਸੁਰਜੀਤ ਕੌਰ ਨੂੰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਖ਼ਿਲਾਫ਼ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ ਅਤੇ ਪਾਰਟੀ ਵਿਚ ਦੋ ਧੜੇ ਬਣਦੇ ਹੋਏ ਨਜ਼ਰ ਆ ਰਹੇ ਹਨ ਤਾਂ ਉਸ ਵਿਚ ਬੀਬੀ ਸੁਰਜੀਤ ਦਾ ਕੀ ਕਸੂਰ ਹੈ? ਪ੍ਰੈਸ ਕਾਨਫ਼ਰੰਸ ਵਿਚ ਬੋਲਦਿਆਂ ਉਨ੍ਹਾਂ ਜ਼ਿਲ੍ਹਾ ਅਕਾਲੀ ਜੱਥੇ ਦੇ ਪ੍ਰਧਾਨ ਕੁਲਵੰਤ ਸਿੰਘ ਮੰਨਣ ’ਤੇ ਵੀ ਗੰਭੀਰ ਦੋਸ਼ ਲਗਾਏ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ