JALANDHAR WEATHER

ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ ’ਚ 2 ਦੀ ਮੌਤ, 4 ਜ਼ਖ਼ਮੀ

ਚੋਗਾਵਾਂ, 27 ਜੂਨ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਤਰੀਨ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਹੋਈ ਖ਼ੂਨੀ ਤਕਰਾਰ ’ਚ ਚੱਲੀ ਗੋਲੀ ਵਿਚ 2 ਵਿਅਕਤੀਆਂ ਦੀ ਮੌਤ ਤੇ 4 ਵਿਅਕਤੀਆਂ ਦੇ ਗੰਭੀਰ ਰੂਪ ’ਚ ਜ਼ਖ਼ਮੀ ਹੋਣ ਦੀ ਖ਼ਬਰ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਲੋਪੋਕੇ ਦੇ ਐਸ. ਐਚ. ਓ. ਬਲਕਾਰ ਸਿੰਘ ਪੁਲਿਸ ਪਾਰਟੀ ਨਾਲ ਘਟਨਾ ਸਥਾਨ ’ਤੇ ਪਹੁੰਚੇ। ਪ੍ਰਾਪਤੀ ਜਾਣਕਾਰੀ ਅਨੁਸਾਰ ਚਾਰ ਕਨਾਲਾਂ ਜ਼ਮੀਨ ਨੂੰ ਲੈ ਕੇ ਦੋਵਾਂ ਧਿਰਾਂ ਵਿਚ ਖੂਨੀ ਝੜਪ ਹੋਈ, ਜਿਸ ਵਿਚ ਗੁਰਪ੍ਰੀਤ ਸਿੰਘ ਅਤੇ ਬੇਅੰਤ ਸਿੰਘ ਦੀ ਮੌਤ ਹੋ ਗਈ ਤੇ ਜਗਤਾਰ ਸਿੰਘ, ਗੱਜਣ ਸਿੰਘ, ਬਲਜੀਤ ਸਿੰਘ, ਮੰਗਲ ਸਿੰਘ ਗੋਲੀ ਲੱਗਣ ਨਾਲ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ