JALANDHAR WEATHER

ਛੋਟਾ ਹਾਥੀ ਪਲਟਣ ਕਾਰਨ 10 ਨੌਜਵਾਨ ਜ਼ਖ਼ਮੀ-ਇਕ ਦੀ ਮੌਤ

ਕਪੂਰਥਲਾ, 23 ਜੂਨ (ਅਮਨਜੋਤ ਸਿੰਘ ਵਾਲੀਆ)-ਪਿੰਡ ਕਾਂਜਲੀ ਨੇੜੇ ਛੋਟੇ ਹਾਥੀ ਪਲਟਣ ਕਾਰਨ 10 ਨੌਜਵਾਨ ਜ਼ਖ਼ਮੀ ਹੋ ਗਏ ਅਤੇ ਇਕ ਵਿਅਕਤੀ ਦੀ ਮੌਤ ਹੋ ਗਈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿਖੇ ਐਮਰਜੈਂਸੀ ਵਿਚ ਤਾਇਨਾਤ ਡਿਊਟੀ ਡਾਕਟਰ ਡਾ. ਸਿਧਾਰਥ ਬਿੰਦਰਾ ਨੇ ਦੱਸਿਆ ਕਿ ਪਿੰਡ ਮਹਿਤਾ ਤੋਂ ਸੰਗਤਾਂ ਛੋਟੇ ਹਾਥੀ ਵਿਚ ਸਵਾਰ ਹੋ ਕੇ ਨਕੋਦਰ ਵਿਚਲੇ ਧਾਰਮਿਕ ਸਥਾਨ 'ਤੇ ਮੱਥਾਂ ਟੇਕਣ ਜਾ ਰਹੀਆਂ ਸਨ । ਉਨ੍ਹਾਂ ਦੱਸਿਆ ਕਿ ਜਦੋਂ ਉਹ ਪਿੰਡ ਕਾਂਜਲੀ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਗੱਡੀ ਦਾ ਟਾਈਰ ਫੱਟ ਗਿਆ, ਜਿਸ ਕਾਰਨ ਛੋਟਾ ਹਾਥੀ ਪਲਟ ਗਿਆ ਅਤੇ 11 ਨੌਜਵਾਨ ਜਖ਼ਮੀ ਹੋ ਗਏ, ਜਿਨ੍ਹਾਂ ਵਿਚ 2 ਛੋਟੇ ਬੱਚੇ ਵੀ ਮੌਜੂਦ ਸਨ, ਜਿਨ੍ਹਾਂ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਡਾ. ਸਿਧਾਰਥ ਬਿੰਦਰਾ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਮਨਜੋਤ ਸਿੰਘ (23) ਪੁੱਤਰ ਮੰਗਲ ਸਿੰਘ ਵਾਸੀ ਮਹਿਤਾ ਦੀ ਇਲਾਜ ਦੌਰਾਨ ਮੌਤ ਹੋ ਗਈ ਅਤੇ ਬਾਕੀ 10 ਵਿਅਕਤੀਆਂ ਦਾ ਇਲਾਜ ਜਾਰੀ ਹੈ। ਇਸ ਸੰਬੰਧੀ ਸੰਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ