JALANDHAR WEATHER

ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ

ਨਵੀਂ ਦਿੱਲੀ, 28 ਜੂਨ- ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਨੀਟ ਦਾ ਮੁੱਦਾ ਚੁੱਕਿਆ ਅਤੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਨਾਲ ਇਸ ਮਾਮਲੇ ’ਤੇ ਚਰਚਾ ਕਰਨ ਦੀ ਮੰਗ ਕੀਤੀ। ਸਪੀਕਰ ਓਮ ਬਿਰਲਾ ਨੇ ਜ਼ੋਰ ਦੇ ਕੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ’ਤੇ ਪਹਿਲਾਂ ਚਰਚਾ ਕੀਤੀ ਜਾਵੇ। ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਵਿਰੋਧੀ ਧਿਰ ਅਤੇ ਸਰਕਾਰ ਦੀ ਤਰਫ਼ੋਂ ਭਾਰਤ ਦੇ ਵਿਦਿਆਰਥੀਆਂ ਨੂੰ ਇਕ ਸਾਂਝਾ ਸੰਦੇਸ਼ ਦੇਣਾ ਚਾਹੁੰਦੇ ਸੀ ਕਿ ਅਸੀਂ ਇਸ ਨੂੰ ਇਕ ਮਹੱਤਵਪੂਰਨ ਮੁੱਦਾ ਮੰਨਦੇ ਹਾਂ। ਇਸ ਲਈ, ਅਸੀਂ ਸੋਚਿਆ ਕਿ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਅਸੀਂ ਅੱਜ ਨੀਟ ਚਰਚਾ ਕਰਾਂਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ