JALANDHAR WEATHER

ਅੰਮ੍ਰਿਤਸਰ ਪੁਲਿਸ ਨੇ ਵੱਡੀ ਮਾਤਰਾ ਹੈਰੋਇਨ ਸਮੇਤ ਤਿੰਨ ਵਿਅਕਤੀ ਕੀਤੇ ਗਿ੍ਫ਼ਤਾਰ- ਡੀ.ਜੀ.ਪੀ.

ਚੰਡੀਗੜ੍ਹ, 28 ਜੂਨ- ਡੀ.ਜੀ.ਪੀ. ਗੌਰਵ ਯਾਦਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੁਫ਼ੀਆ ਸੂਚਨਾਵਾਂ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ 9.2 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਹਿਲੇ ਮਾਮਲੇ ਵਿਚ ਥਾਣਾ ਛੇਹਰਟਾ ਨੇ ਸ਼ਿਵਾ ਇਨਕਲੇਵ, ਰਾਜਾਸਾਂਸੀ, ਅੰਮ੍ਰਿਤਸਰ ਦਿਹਾਤੀ ਦੇ ਇਲਾਕੇ ਵਿਚੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ ਅਤੇ ਦੂਜੇ ਮਾਮਲੇ ’ਚ ਥਾਣਾ ਰਣਜੀਤ ਐਵੀਨਿਊ ਨੇ ਇਕ ਨਸ਼ਾ ਤਸਕਰ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮਾਮਲਿਆਂ ਵਿਚ ਐਨ.ਡੀ.ਪੀ.ਐਸ. ਐਕਟ ਤਹਿਤ ਐਫ਼.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ