JALANDHAR WEATHER

ਭਾਈ ਮਨਜੀਤ ਸਿੰਘ ਨੇ ਕੀਤੀ ਜਥੇਦਾਰ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ

ਅੰਮ੍ਰਿਤਸਰ, 28 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਭਾਈ ਮਨਜੀਤ ਸਿੰਘ ਵਲੋਂ ਅੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਗੱਲਬਾਤ ਕਰਦਿਆਂ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਜਥੇਦਾਰ ਸਾਹਿਬ ਨਾਲ ਪੰਥਕ ਸ਼ਕਤੀ ਨੂੰ ਇਕੱਠਾ ਕਰਨ ਦੀ ਲੋੜ ਸੰਬੰਧੀ ਅਤੇ ਹੋਰ ਗੰਭੀਰ ਪੰਥਕ ਮਾਮਲਿਆਂ ਤੇ ਵਿਚਾਰ ਵਟਾਂਦਰਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਲੀਡਰਸ਼ਿਪ ਵਲੋਂ ਪਿਛਲੇ ਸਮੇਂ ਦੌਰਾਨ ਹੋਈਆਂ ਗਲਤੀਆਂ ਸੰਬੰਧੀ ਪਹਿਲੀ ਜੁਲਾਈ ਨੂੰ ਪਾਰਟੀ ਦੇ ਸੀਨੀਅਰ ਲੀਡਰ ਜਥੇਦਾਰ ਸਾਹਿਬ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਹੋਈਆਂ ਭੁੱਲਾਂ ਦੀ ਖਿਮਾ ਯਾਚਨਾ ਸੰਬੰਧੀ ਇਕ ਪੱਤਰ ਸੌਂਪਣਗੇ । ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਸਪੁੱਤਰ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕੰਵਰ ਚੜਤ ਸਿੰਘ ਵੀ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ