JALANDHAR WEATHER

ਪੰਜਾਬ ਪੁਲਿਸ ਨੇ ਝਾਰਖ਼ੰਡ ਤੋਂ 66 ਕਿੱਲੋ ਨਸ਼ੀਲੇ ਪਦਾਰਥਾਂ ਸਮੇਤ ਦੋ ਵਿਅਕਤੀ ਕੀਤੇ ਗਿ੍ਫ਼ਤਾਰ- ਡੀ.ਜੀ.ਪੀ.

ਚੰਡੀਗੜ੍ਹ, 28 ਜੂਨ - ਪੰਜਾਬ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਨੇ ਝਾਰਖੰਡ ਤੋਂ ਦੋ ਵੱਡੇ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਅਤੇ 66 ਕਿਲੋਗ੍ਰਾਮ ਨਸ਼ੀਲੇ ਪਦਾਰਥਾਂ ਦੇ ਜ਼ਬਤ ਨਾਲ ਇਕ ਸਭ ਤੋਂ ਵੱਡੇ ਅੰਤਰਰਾਜੀ ਅਫ਼ੀਮ ਤਸਕਰੀ ਦੇ ਸਿੰਡੀਕੇਟ ਦਾ ਪਰਦਾਫ਼ਾਸ਼ ਕੀਤਾ ਹੈ। ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਦੱਸਿਆ ਕਿ ਅਫ਼ੀਮ ਨੂੰ ਕਾਰ ਦੇ ਹੇਠਾਂ ਫਿੱਟ ਕੀਤੇ ਵਿਸ਼ੇਸ਼ ਤੌਰ ’ਤੇ ਡਿਜ਼ਾਈਨ ਕੀਤੇ ਅਤੇ ਫੈਬਰੀਕੇਟਿਡ ਡੱਬਿਆਂ ਵਿਚ ਛੁਪਾ ਕੇ ਰੱਖਿਆ ਗਿਆ ਸੀ। ਡੀ.ਜੀ.ਪੀ. ਦੇ ਹਵਾਲੇ ਨਾਲ ਇਕ ਅਧਿਕਾਰਤ ਬਿਆਨ ’ਚ ਕਿਹਾ ਗਿਆ ਹੈ ਕਿ ਗਿ੍ਰਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਯਾਦ ਸਿੰਘ ਉਰਫ਼ ਯਾਦ ਅਤੇ ਜਗਰਾਜ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਅਫ਼ੀਮ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੇ ਕਬਜ਼ੇ ’ਚੋਂ 40,000 ਰੁਪਏ ਅਤੇ 400 ਗ੍ਰਾਮ ਸੋਨਾ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਕਾਰ ਅਤੇ ਟਰੈਕਟਰ ਨੂੰ ਵੀ ਜ਼ਬਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਵਿੱਤੀ ਜਾਂਚ ਅਤੇ ਫਾਲੋਅਪ ਦੇ ਨਤੀਜੇ ਵਜੋਂ 42 ਬੈਂਕ ਖ਼ਾਤਿਆਂ ਦਾ ਪਤਾ ਲਗਾਇਆ ਗਿਆ ਹੈ, ਜੋ ਕਿ ਸੰਗਠਿਤ ਅਫ਼ੀਮ ਸਿੰਡੀਕੇਟ ਦੁਆਰਾ ਵਿੱਤੀ ਲੈਣ-ਦੇਣ ਲਈ ਵਰਤੇ ਜਾ ਰਹੇ ਸਨ। ਡੀ.ਜੀ.ਪੀ. ਨੇ ਕਿਹਾ ਕਿ ਇਸ ਸੰਬੰਧੀ ਹੋਰ ਸੰਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ