JALANDHAR WEATHER

ਸ਼੍ਰੋਮਣੀ ਕਮੇਟੀ ਤੇ ਸਿੱਖ ਆਗੂਆਂ ਦਾ ਵਫ਼ਦ ਸ੍ਰੀ ਗੰਗਾ ਨਗਰ ਦੇ ਡਿਪਟੀ ਕਮਿਸ਼ਨਰ ਨੂੰ ਮਿਲਿਆ

ਅੰਮ੍ਰਿਤਸਰ, 28 ਜੂਨ (ਜਸਵੰਤ ਸਿੰਘ ਜੱਸ)–ਬੀਤੇ ਦਿਨੀ ਜੋਧਪੁਰ ਵਿਖੇ ਹੋਏ ਜੁਡੀਸ਼ੀਅਲ ਸੇਵਾਵਾਂ ਦੇ ਮੁਕਾਬਲਾ ਪੇਪਰ ਵਿਚ ਗੁਰਸਿੱਖ ਲੜਕੀ ਐਡਵੋਕੇਟ ਅਰਮਨਜੋਤ ਕੌਰ ਅਤੇ ਹੋਰ ਸਿੱਖ ਬੱਚਿਆਂ ਨੂੰ ਕਿਰਪਾਨ ਪਹਿਨ ਕੇ ਪ੍ਰੀਖਿਆ ਕੇਂਦਰ ਵਿਚ ਜਾਣ ਤੋਂ ਰੋਕ ਦਿੱਤੇ ਜਾਣ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ਤੇ ਰਾਜਸਥਾਨ ਅੰਦਰ ਧਰਮ ਪ੍ਰਚਾਰ ਲਹਿਰ ਲਈ ਸਰਗਰਮ ਆਗੂ ਸ. ਤੇਜਿੰਦਰ ਪਾਲ ਸਿੰਘ ਟਿੰਮਾ ਦੀ ਅਗਵਾਈ ਹੇਠ ਰਾਜਸਥਾਨ ਦੀਆਂ ਸਿੱਖ ਜੱਥੇਬੰਦੀਆਂ ਨੇ ਸ੍ਰੀ ਗੰਗਾਨਗਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਰੋਸ ਪ੍ਰਗਟ ਕੀਤਾ। ਸਿੱਖ ਆਗੂਆਂ ਨੇ ਕਿਹਾ ਕਿ ਜਦੋਂ ਮੁਗਲ ਸ਼ਾਸਕ ਔਰੰਗਜ਼ੇਬ ਨੇ ਹਿੰਦੂਆਂ ਦੇ ਜਨੇਊ ਜਬਰੀ ਉਤਾਰਨ ਦੇ ਹੁਕਮ ਜਾਰੀ ਕੀਤੇ ਸਨ ਤਾਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਹਿੰਦੂਆਂ ਦੀ ਧਾਰਮਿਕ ਅਾਜ਼ਾਦੀ ਲਈ ਚਾਂਦਨੀ ਚੌਕ ਦਿੱਲੀ ਵਿਚ ਆਪਣੀ ਸ਼ਹਾਦਤ ਦਿੱਤੀ ਸੀ, ਜਿਸ ਨੂੰ ਸਰਕਾਰ ਨੂੰ ਕਦੇ ਵੀ ਭੁੱਲਣਾ ਨਹੀਂ ਚਾਹੀਦਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ