JALANDHAR WEATHER

ਉਮੀਦ ਹੈ ਪਾਣੀਆਂ ਦੇ ਮੁੱਦੇ 'ਤੇ ਵੱਡਾ ਭਰਾ ਪੰਜਾਬ ਛੋਟੇ ਭਰਾ ਹਰਿਆਣੇ ਨੂੰ ਨਿਰਾਸ਼ ਨਹੀਂ ਕਰੇਗਾ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਅੰਮ੍ਰਿਤਸਰ, 28 ਜੂਨ (ਜਸਵੰਤ ਸਿੰਘ ਜੱਸ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਵਡਭਾਗਾ ਮਹਿਸੂਸ ਕਰਦੇ ਹਨ । ਉਨ੍ਹਾਂ ਕਿਹਾ ਕਿ ਮੈਂ ਇਸ ਪਵਿੱਤਰ ਸਥਾਨ 'ਤੇ ਆ ਕੇ ਹਰਿਆਣਾ ਦੀ ਤਰੱਕੀ ਦੀ ਕਾਮਨਾ ਕੀਤੀ ਹੈ। ਦਰਸ਼ਨ ਕਰਨ ਸਮੇਂ ਦਸਤਾਰ ਸਜਾਉਣ ਬਾਰੇ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਜਦੋਂ ਵੀ ਉਹ ਗੁਰਦੁਆਰਾ ਸਾਹਿਬ ਦਰਸ਼ਨਾਂ ਲਈ ਜਾਂਦੇ ਹਨ ਤਾਂ ਅਕਸਰ ਦਸਤਾਰ ਬੰਨ ਕੇ ਜਾਂਦੇ ਹਨ। ਹਰਿਆਣਾ ਦੇ ਪੰਜਾਬ ਨਾਲ ਪਾਣੀਆਂ ਦੇ ਵਿਵਾਦ ਬਾਰੇ ਉਨ੍ਹਾਂ ਕਿਹਾ ਕਿ ਹਰਿਆਣਾ ਪੰਜਾਬ ਦਾ ਛੋਟਾ ਭਰਾ ਹੈ ਅਤੇ ਵੱਡੇ ਭਰਾ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਛੋਟੇ ਭਰਾ ਨੂੰ ਪਾਣੀ ਦੇਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਵੱਡਾ ਭਰਾ ਪੰਜਾਬ ਆਪਣੇ ਛੋਟੇ ਭਰਾ ਹਰਿਆਣਾ ਨੂੰ ਨਿਰਾਸ਼ ਨਹੀਂ ਕਰੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ