JALANDHAR WEATHER

ਹਿਮਾਚਲ ਪ੍ਰਦੇਸ਼ ਸਰਕਾਰ ਨੇ ਗਡਕਰੀ ਨੂੰ ਸੜਕਾਂ ਦੀ ਮੁਰੰਮਤ ਲਈ 150 ਕਰੋੜ ਰੁਪਏ ਜਾਰੀ ਕਰਨ ਦੀ ਕੀਤੀ ਅਪੀਲ

ਸ਼ਿਮਲਾ, 28 ਜੂਨ- ਹਿਮਾਚਲ ਪ੍ਰਦੇਸ਼ ਸਰਕਾਰ ਨੇ ਆਉਣ ਵਾਲੇ ਮਾਨਸੂਨ ਦੇ ਮੱਦੇਨਜ਼ਰ, ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ 15 ਹਜ਼ਾਰ ਕਰੋੜ ਰੁਪਏ ਜਾਰੀ ਕਰਨ ਦੀ ਅਪੀਲ ਕੀਤੀ ਹੈ। ਇੱਥੇ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਰਾਜ ਦੇ ਲੋਕ ਨਿਰਮਾਣ ਵਿਭਾਗ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਨਵੀਂ ਦਿੱਲੀ ਵਿਚ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਫੰਡ ਜਾਰੀ ਕਰਨ ਦੀ ਅਪੀਲ ਕੀਤੀ। ਚਰਚਾ ਤੋਂ ਬਾਅਦ, ਕੇਂਦਰੀ ਮੰਤਰੀ ਨੇ ਸ਼ਿਮਲਾ ਜ਼ਿਲ੍ਹੇ ਵਿਚ ਖਮਾਦੀ-ਟਿੱਕਰ ਸੜਕ ਲਈ ਕੇਂਦਰੀ ਸੜਕ ਬੁਨਿਆਦੀ ਢਾਂਚਾ ਫ਼ੰਡ ਦੇ ਤਹਿਤ 50 ਕਰੋੜ ਰੁਪਏ ਮਨਜ਼ੂਰ ਕੀਤੇ। 5 ਮਾਰਚ ਨੂੰ ਹਮੀਰਪੁਰ ਦੇ ਦੌਰੇ ਦੌਰਾਨ ਗਡਕਰੀ ਨੇ ਹਿਮਾਚਲ ਪ੍ਰਦੇਸ਼ ’ਚ ਸੜਕਾਂ ਅਤੇ ਪੁਲਾਂ ਲਈ 150 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ ਅਤੇ ਸੂਬਾ ਸਰਕਾਰ ਨੂੰ ਇਸ ਸੰਬੰਧ ’ਚ ਕੇਂਦਰ ਨੂੰ ਪ੍ਰਸਤਾਵ ਭੇਜਣ ਲਈ ਕਿਹਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ