JALANDHAR WEATHER

ਦਿੱਲੀ ਹਵਾਈ ਅੱਡਾ ਹਾਦਸਾ: ਪੀੜਤ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ

ਨਵੀਂ ਦਿੱਲੀ, 28 ਜੂਨ- ਦਿੱਲੀ ਹਵਾਈ ਅੱਡੇ ’ਤੇ ਵਾਪਰੇ ਹਾਦਸੇ ਤੋਂ ਬਾਅਦ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਏਅਰਪੋਰਟ ਅਥਾਰਟੀ ਵਲੋਂ ਮਿ੍ਰਤਕ ਦੇ ਪਰਿਵਾਰ ਨੂੰ 20 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 3-3 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਅਸੀਂ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਨੂੰ ਯਕੀਨੀ ਬਣਾ ਰਹੇ ਹਾਂ। ਦੱਸ ਦੇਈਏ ਕਿ ਸਵੇਰੇ ਤੇਜ਼ ਮੀਂਹ ਕਾਰਨ ਹਵਾਈ ਅੱਡੇ ਦੇ ਟਰਮੀਨਲ 1 ਵਿਚ ਛੱਤ ਦਾ ਇਕ ਹਿੱਸਾ ਢਹਿ ਗਿਆ ਸੀ, ਜਿਸ ਦਾ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮਮੋਹਨ ਨਾਇਡੂ ਨੇ ਮੌਕੇ ’ਤੇ ਜਾ ਕੇ ਨਿਰੀਖਣ ਕੀਤਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ