JALANDHAR WEATHER

ਡੇਰਾ ਸ੍ਰੀ 108 ਸੰਤ ਸਰਵਣ ਦਾਸ ਸੱਚਖੰਡ ਬੱਲਾ ਵਿਖੇ ਨਤਮਸਕਾਕ ਹੋਏ ਹਰਿਆਣਾ ਦੇ ਮੁੱਖ ਮੰਤਰੀ

ਜਲੰਧਰ ,26 ਜੂਨ (ਮਨਜੋਤ ਸਿੰਘ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਅੱਜ ਜਲੰਧਰ ਸਥਿਤ ਡੇਰਾ ਸ੍ਰੀ 108 ਸੰਤ ਸਰਵਣ ਦਾਸ ਸੱਚਖੰਡ ਬੱਲਾ ਵਿਖੇ ਮੱਥਾ ਟੇਕਿਆ ਅਤੇ ਡੇਰਾ ਮੁਖੀ ਸ੍ਰੀ ਨਿਰੰਜਨ ਦਾਸ ਤੋਂ ਅਸ਼ੀਰਵਾਦ ਲਿਆ। ਹਰਿਆਣਾ ਦੇ ਲੋਕਾਂ ਲਈ ਖੁਸ਼ਹਾਲੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਸੰਤ ਸ੍ਰੀ ਨਿਰੰਜਨ ਦਾਸ ਮਹਾਰਾਜ ਦੀ ਰਹਿਨੁਮਾਈ ਹੇਠ ਸਮਾਜ ਦੇ ਲੋਕਾਂ ਨੂੰ ਪ੍ਰਭੂ ਦੇ ਨਾਮ ਨਾਲ ਜੋੜਨ ਦਾ ਸ਼ਲਾਘਾਯੋਗ ਕਾਰਜ ਕੀਤਾ ਜਾ ਰਿਹਾ ਹੈ। ਸੰਤ ਸ੍ਰੀ ਨਿਰੰਜਨ ਦਾਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਵਿਚ ਹੀ ਨਹੀਂ ਸਗੋਂ ਸਮੁੱਚੇ ਵਿਸ਼ਵ ਵਿਚ ਸਮਾਜ ਭਲਾਈ ਅਤੇ ਲੋਕ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਭਜਾਪ ਦੀ ਸਮੁੱਚੀ ਲੀਡਰਸ਼ਿਪ ਵੀ ਮੌਜਦ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ