JALANDHAR WEATHER

ਪਾਕਿਸਤਾਨ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 20 ਲੋਕਾਂ ਦੀ ਮੌਤ ਹੋ ਗਈ

ਇਸਲਾਮਾਬਾਦ, 26 ਜੂਨ- ਪਾਕਿਸਤਾਨ ਦੇ ਪੂਰਬੀ ਪੰਜਾਬ ਸੂਬੇ ਦੇ ਕੁਝ ਹਿੱਸਿਆਂ ਵਿਚ ਅਸਮਾਨੀ ਬਿਜਲੀ ਡਿੱਗਣ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖ਼ਮੀ ਹੋ ਗਏ । ਰਾਹਤ ਅਤੇ ਬਚਾਅ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ । ਰਾਜ ਸਰਕਾਰ ਦੁਆਰਾ ਚਲਾਏ ਜਾ ਰਹੇ ਬਚਾਅ ਸੰਗਠਨ ਰੈਸਕਿਊ 1122 ਨੇ ਕਿਹਾ ਕਿ ਸੂਬੇ ਦੇ ਸ਼ੇਖੂਪੁਰਾ ਅਤੇ ਨਾਰੋਵਾਲ ਜ਼ਿਲ੍ਹਿਆਂ ਵਿਚ ਪਿਛਲੇ 24 ਘੰਟਿਆਂ ਦੌਰਾਨ ਬਿਜਲੀ ਡਿੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿੱਥੇ ਭਾਰੀ ਮੀਂਹ ਤੋਂ ਬਾਅਦ ਬਿਜਲੀ ਡਿੱਗਣ ਕਾਰਨ ਕਈ ਘਰ ਢਹਿ ਗਏ ਹਨ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ