JALANDHAR WEATHER

ਪੁਲਿਸ ਵੱਲੋਂ ਹੈਰੋਇਨ ਤੇ ਹਜ਼ਾਰਾਂ ਦੀ ਡਰੱਗ ਮਨੀ ਸਮੇਤ 4 ਕਾਬੂ

ਚੋਗਾਵਾਂ, 29 ਜੂਨ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਤੇ ਨਸ਼ਿਆਂ ਦੇ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਸੀ.ਆਈ. ਏ ਸਟਾਫ਼ ਅੰਮ੍ਰਿਤਸਰ ਵੱਲੋਂ ਹੈਰੋਇਨ ਤੇ ਹਜ਼ਾਰਾਂ ਰੁਪਏ ਦੀ ਡਰੱਗ ਮਨੀ ਤੇ ਸਮੇਤ 4 ਵਿਅਕਤੀਆਂ ਨੂੰ ਕਾਬੂ ਕਰਨ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਏ.ਐਸ.ਆਈ ਹਰਜਿੰਦਰ ਸਿੰਘ ਪੁਲਿਸ ਪਾਰਟੀ ਨਾਲ ਪਿੰਡ ਨੂਰਪੁਰ ਪਹੁੰਚੇ ਤਾਂ ਦੋ ਵਿਅਕਤੀ ਐਕਟਿਵਾ ਤੇ ਦੋ ਮੋਟਰਸਾਈਕਲ ਤੇ ਆਪਸ ਵਿਚ ਖੜੇ ਹੋ ਕੇ ਲੈਣ ਦੇਣ ਕਰ ਰਹੇ ਸਨ। ਪੁਲਿਸ ਪਾਰਟੀ ਨੂੰ ਵੇਖ ਕੇ ਭੱਜਣ ਲੱਗੇ। ਉਨ੍ਹਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 2 ਕਿਲੋ ਹੈਰੋਇਨ ਤੇ 30 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਉਕਤ ਦੋਸ਼ੀ ਅਕਾਸ਼ਦੀਪ ਸਿੰਘ , ਬਲਬੀਰ ਸਿੰਘ ਵਾਸੀ ਕੋਹਾਲੀ, ਫਿਲੀਪਸ ਤੇ ਜੋਬਨਜੀਤ ਸਿੰਘ ਵਾਸੀ ਮੂਲੇਚੱਕ ਨੂੰ ਗ੍ਰਿਫ਼ਤਾਰ ਕਰਕੇ ਪੁਲਿਸ ਥਾਣਾ ਲੋਪੋਕੇ ਵਿਖੇ ਐਨ.ਡੀ.ਪੀ.ਐਸ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ