JALANDHAR WEATHER

ਆਤਿਸ਼ੀ ਖ਼ਿਲਾਫ਼ ਮਾਣਹਾਨੀ ਮਾਮਲਾ: 23 ਜੁਲਾਈ ਨੂੰ ਹੋਵੇਗੀ ਮਾਮਲੇ ਦੀ ਮੁੜ ਸੁਣਵਾਈ

ਨਵੀਂ ਦਿੱਲੀ, 29 ਜੂਨ- ਦਿੱਲੀ ਸਰਕਾਰ ਦੀ ਮੰਤਰੀ ਆਤਿਸ਼ੀ ਸੰਬੰਧੀ ਪ੍ਰਦੇਸ਼ ਭਾਜਪਾ ਦੇ ਮੀਡੀਆ ਪ੍ਰਮੁੱਖ ਪ੍ਰਵੀਨ ਸ਼ੰਕਰ ਵਲੋਂ ਦਾਇਰ ਕੀਤੇ ਗਏ ਮਾਣਹਾਨੀ ਮਾਮਲੇ ਦੀ ਅੱਜ ਸੁਣਵਾਈ ਹੋਈ। ਰਾਉਜ਼ ਐਵੇਨਿਊ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਹੁਣ 23 ਜੁਲਾਈ ਲਈ ਸੂਚੀਬੱਧ ਕਰ ਦਿੱਤੀ ਹੈ। ਆਤਿਸ਼ੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਆਪਣੇ ਵਕੀਲ ਨਾਲ ਪੇਸ਼ ਹੋਈ। ਆਤਿਸ਼ੀ ’ਤੇ ਭਾਜਪਾ ਖ਼ਿਲਾਫ਼ ਗਲਤ ਦੋਸ਼ ਲਗਾਉਣ ਅਤੇ ਪਾਰਟੀ ਦੀ ਦਿੱਖ ਖ਼ਰਾਬ ਕਰਨ ਦਾ ਦੋਸ਼ ਲੱਗਾ ਹੈ। ਪ੍ਰਵੀਨ ਸ਼ੰਕਰ ਕਪੂਰ ਨੇ ਪਟੀਸ਼ਨ ਵਿਚ ਦੋਸ਼ ਲਗਾਇਆ ਸੀ ਕਿ ਆਤਿਸ਼ੀ ਅਤੇ ਮੁੱਖ ਮੰਤਰੀ ਕੇਜਰੀਵਾਲ ਨੇ ਭਾਜਪਾ ’ਤੇ ਆਪ ਵਿਧਾਇਕਾਂ ਨੂੰ ਪੈਸੇ ਦੇ ਕੇ ਤੋੜਨ ਦਾ ਦੋਸ਼ ਲਗਾਇਆ ਸੀ, ਜੋ ਕਿ ਸਰਾਸਰ ਗਲਤ ਹੈ ਅਤੇ ਇਸ ਨੇ ਪਾਰਟੀ ਦੀ ਦਿੱਖ ’ਤੇ ਗਲਤ ਪ੍ਰਭਾਵ ਪਾਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ