JALANDHAR WEATHER

ਜਲੰਧਰ ਜ਼ਿਮਨੀ ਚੋਣਾਂ: ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਵੱਡੇ ਫ਼ਰਕ ਨਾਲ ਕਰਨਗੇ ਜਿੱਤ ਦਰਜ- ਪ੍ਰਤਾਪ ਸਿੰਘ ਬਾਜਵਾ

ਜਲੰਧਰ, 29 ਜੂਨ (ਜਸਪਾਲ ਸਿੰਘ)- ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਤੋਂ ਕਾਂਗਰਸ ਦੇ ਉਮੀਦਵਾਰ ਸ੍ਰੀਮਤੀ ਸੁਰਿੰਦਰ ਕੌਰ ਦੇ ਹੱਕ ਵਿਚ ਅੱਜ ਇਥੇ ਇਕ ਪੈਲੇਸ ਵਿਚ ਕਰਵਾਈ ਗਈ ਵਿਸ਼ਾਲ ਰੈਲੀ ਦੌਰਾਨ ਪਾਰਟੀ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾਉਣ ਤੋਂ ਬਾਅਦ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਕਿ ਸੁਰਿੰਦਰ ਕੌਰ ਵੱਡੇ ਫ਼ਰਕ ਨਾਲ ਚੋਣ ਜਿੱਤਣਗੇ ਤੇ ਹਲਕੇ ਦੇ ਲੋਕ ਲੋਕ ਚੋਣਾਂ ਤੋਂ ਬਾਅਦ ਭਗਵੰਤ ਮਾਨ ਨੂੰ ਮੰਜੇ ਸਮੇਤ ਉਸ ਦੇ ਪਿੰਡ ਸਤੌਜ ਛੱਡ ਕੇ ਆਉਣਗੇ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚਮਨੀ ਤੇ ਹੋਰਨਾਂ ਆਗੂਆਂ ਨੇ ਵੀ ‘ਆਪ’ ਨੂੰ ਹਰਾਉਣ ਦਾ ਸੱਦਾ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ