JALANDHAR WEATHER

ਅੰਤਰਰਾਜੀ ਗਰੋਹ ਦੇ 5 ਮੈਂਬਰ ਹਥਿਆਰਾਂ ਸਮੇਤ ਕਾਬੂ

ਜਲੰਧਰ, 29 ਜੂਨ (ਦਵਿੰਦਰ)-ਜਲੰਧਰ ਦੀ ਫਿਲੌਰ ਡਵੀਜ਼ਨ ਨੇ ਅੰਤਰਰਾਜੀ ਗਰੋਹ ਦੇ ਸਾਥੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਅੰਕੁਰ ਗੁਪਤਾ ਨੇ ਦੱਸਿਆ ਕਿ ਸਬ-ਡਵੀਜ਼ਨ ਫਿਲੌਰ ਦੇ ਇੰਸਪੈਕਟਰ ਸੁਖਦੇਵ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ 5 ਮੁਲਜ਼ਮਾਂ ਨੂੰ 32 ਬੋਰ ਦੇ 4 ਦੇਸੀ ਪਿਸਤੌਲ, 8 ਪਿਸਤੌਲ, 8 ਮੈਗਜ਼ੀਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸ਼ਿਵ ਦਿਆਲ ਉਰਫ਼ ਬਿੱਲਾ ਪੁੱਤਰ ਗੁਰਦੀਪ ਸਿੰਘ ਵਾਸੀ ਸਲਾਰਾਂ ਥਾਣਾ, ਜਸਵਿੰਦਰ ਸਿੰਘ ਉਰਫ਼ ਕਾਲਾ ਪੁੱਤਰ ਬਹਾਦਰ ਸਿੰਘ ਵਾਸੀ ਪਿੰਡ ਕਾਲੜਾ, ਬਲਜੀਤ ਸਿੰਘ ਉਰਫ਼ ਗੋਰਾ ਪੁੱਤਰ ਬਹਾਦਰ ਸਿੰਘ ਵਾਸੀ ਪਿੰਡ ਕਾਲੜਾ, ਚੰਦਰ ਸ਼ੇਖਰ ਉਰਫ਼ ਪੰਡਤ ਵਜੋਂ ਹੋਈ ਹੈ। ਇਸ ਤੋਂ ਇਲਾਵਾ ਦੇਸਰਾਜ ਪੁੱਤਰ ਭਵਿੰਡਾ, ਹੁਸ਼ਿਆਰਪੁਰ ਅਤੇ ਗੁਰਵਿੰਦਰ ਸਿੰਘ ਉਰਫ਼ ਸੁੱਚਾ ਉਰਫ਼ ਗਿੰਦੂ ਪੁੱਤਰ ਹਰਮੇਸ਼ ਲਾਲ ਵਾਸੀ ਨਸੀਰਾਬਾਦ ਕਪੂਰਥਲਾ ਵਜੋਂ ਹੋਈ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਫੜ੍ਹੇ ਗਏ ਮੁਲਜ਼ਮ ਸੋਨੂੰ ਖੱਤਰੀ ਅਤੇ ਸੌਰਵ ਗੁੱਜਰ ਗੈਂਗ ਦੇ ਸਾਥੀ ਹਨ, ਜੋ ਅਮਰੀਕਾ ਤੋਂ ਇਹ ਨੈੱਟਵਰਕ ਚਲਾਉਂਦੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ