JALANDHAR WEATHER

ਕਾਂਜਲੀ ਰੋਡ 'ਤੇ ਇਨੋਵਾ ਤੇ ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਦੀ ਮੌਤ

ਕਪੂਰਥਲਾ, 29 ਜੂਨ (ਅਮਨਜੋਤ ਸਿੰਘ ਵਾਲੀਆ)-ਕਾਂਜਲੀ ਰੋਡ 'ਤੇ ਇਨੋਵਾ ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਇੰਦਰਜੀਤ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਸ਼ਾਲਾਪੁਰ (ਸ਼ਾਹਕੋਟ) ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇੰਦਰਜੀਤ ਸਿੰਘ ਕਾਂਜਲੀ ਕੰਪਲੈਕਸ ਵਿਚ ਕੰਮ ਕਰਦਾ ਸੀ। ਅੱਜ ਜਦੋਂ ਉਹ ਦੁਪਹਿਰ ਸਮੇਂ ਕੰਪਲੈਕਸ ਤੋਂ ਮੋਟਰਸਾਈਕਲ ਨਾਲ ਕਪੂਰਥਲਾ ਸ਼ਹਿਰ ਵੱਲ ਨੂੰ ਆ ਰਿਹਾ ਸੀ ਤਾਂ ਕਾਂਜਲੀ ਰੋਡ 'ਤੇ ਹੀ ਉਸਦੀ ਟੱਕਰ ਇਨੋਵਾ ਕਾਰ ਨਾਲ ਹੋ ਗਈ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਉਸਨੂੰ ਰਾਹਗੀਰਾਂ ਤੇ ਸਥਾਨਕ ਲੋਕਾਂ ਨੇ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ। ਜਿਥੇ ਡਿਊਟੀ ਡਾ. ਸੰਦੀਪ ਸਿੰਘ ਥਿੰਦ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ