JALANDHAR WEATHER

ਬੱਸ ਦੀ ਟੱਕਰ ਨਾਲ ਐਕਟਿਵਾ ਚਾਲਕ ਦੀ ਮੌਤ

ਮੱਖੂ, 29 ਜੂਨ (ਕੁਲਵਿੰਦਰ ਸਿੰਘ ਸੰਧੂ/ਵਰਿੰਦਰ ਮਨਚੰਦਾ)-ਮੱਖੂ ਬਲਾਕ ਦੇ ਪਿੰਡ ਸੂਦਾਂ ਦੇ ਨਜ਼ਦੀਕ ਮੋਗਾ ਤੋਂ ਸ੍ਰੀ ਅੰਮ੍ਰਿਤਸਰ ਸਹਿਬ ਜਾ ਰਹੀ ਬੱਸ ਦੀ ਟੱਕਰ ਨਾਲ ਹੋਏ ਜ਼ਖਮੀ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪਿੱਪਲ ਸਿੰਘ ਸਪੁੱਤਰ ਕਿਰਪਾਲ ਸਿੰਘ ਵਾਸੀ ਪਿੰਡ ਸੂਦਾਂ ਉਮਰ 55 ਸਾਲ ਦੇ ਕਰੀਬ ਜੋ ਕਿ ਮੱਖੂ ਤੋਂ ਆਪਣੇ ਪਿੰਡ ਸੂਦਾਂ ਨੂੰ ਜਾ ਰਿਹਾ ਸੀ। ਜਦੋਂ ਮੋਗਾ ਰੋਡ ਉਤੇ ਪਹੁੰਚਿਆ ਤਾਂ ਸਾਹਮਣੇ ਆ ਰਹੀ ਰੋਡਵੇਜ਼ ਦੀ ਬੱਸ ਦੀ ਟੱਕਰ ਨਾਲ ਜ਼ਖਮੀ ਹੋ ਗਿਆ ਜਦੋਂ ਉਨ੍ਹਾਂ ਨੂੰ ਰੋਡ ਉਤੇ ਖੜ੍ਹੇ ਰਾਹਗੀਰਾਂ ਵਲੋਂ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਤਾਂ ਉਨ੍ਹਾਂ ਨੂੰ ਮ੍ਰਿਤ ਐਲਾਨ ਦਿੱਤਾ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ