JALANDHAR WEATHER

ਸੜਕ 'ਤੇ ਝੋਨਾ ਲਗਾ ਕੇ ਸਰਕਾਰ ਤੇ ਪ੍ਰਸ਼ਾਸਨ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਚੋਗਾਵਾਂ, 30 ਜੂਨ (ਗੁਰਵਿੰਦਰ ਸਿੰਘ ਕਲਸੀ)-ਹਲਕਾ ਰਾਜਾਸਾਂਸੀ ਅਧੀਨ ਆਉਂਦੇ ਕਸਬਾ ਚੋਗਾਵਾਂ ਤੋਂ ਸ਼ੁਰੂ ਹੁੰਦੀ ਅਟਾਰੀ ਰੋਡ ਵਾਲੀ ਸੜਕ ਕੋਹਾਲਾ ਤੱਕ ਤਿੰਨ-ਤਿੰਨ ਫੁੱਟ ਟੋਏ ਬਣੇ ਹੋਏ ਹਨ, ਜੋ ਹਰ ਰੋਜ਼ ਰਾਹਗੀਰਾਂ ਲਈ ਹਾਦਸਿਆਂ ਦਾ ਕਾਰਨ ਬਣ ਰਹੇ ਹਨ। ਅੱਜ ਸਵੇਰੇ ਹੋਈ ਬਾਰਿਸ਼ ਕਰਕੇ ਸਾਰੀ ਸੜਕ ਉਤੇ ਪਾਣੀ ਖੜ੍ਹ ਗਿਆ। ਸਮੂਹ ਇਲਾਕਾ ਨਿਵਾਸੀਆਂ ਨੇ ਸੜਕ ਉਤੇ ਝੋਨਾ ਲਗਾ ਕੇ ਪੰਜਾਬ ਸਰਕਾਰ ਅਤੇ ਪੀ.ਡਬਲਿਊ.ਡੀ. ਮਹਿਕਮੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਮਹਿਕਮੇ ਨੂੰ ਵਾਰ-ਵਾਰ ਕਹਿਣ ਉਤੇ ਕੋਈ ਅਸਰ ਨਹੀਂ ਹੋਇਆ, ਜਿਸ ਕਰਕੇ ਭਾਰੀ ਰੋਸ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ