JALANDHAR WEATHER

ਪੀ.ਐਮ. ਨਰਿੰਦਰ ਮੋਦੀ ਨੇ ਰਾਹੁਲ ਦ੍ਰਾਵਿੜ ਦੀ ਭਾਰਤੀ ਕ੍ਰਿਕਟ 'ਚ ਯੋਗਦਾਨ ਦੀ ਕੀਤੀ ਸ਼ਲਾਘਾ

ਨਵੀਂ ਦਿੱਲੀ, 30 ਜੂਨ-ਪੀ.ਐਮ. ਨਰਿੰਦਰ ਮੋਦੀ ਨੇ ਹਾਰਦਿਕ ਪੰਡਯਾ ਦੀ ਉਸ ਦੇ ਆਖ਼ਰੀ ਓਵਰ ਲਈ ਅਤੇ ਸੂਰਿਆਕੁਮਾਰ ਯਾਦਵ ਦੇ ਕੈਚ ਲਈ ਸ਼ਲਾਘਾ ਕੀਤੀ। ਉਨ੍ਹਾਂ ਨੇ ਜਸਪ੍ਰੀਤ ਬੁਮਰਾਹ ਦੇ ਯੋਗਦਾਨ ਦੀ ਵੀ ਖੂਬ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਰਾਹੁਲ ਦ੍ਰਾਵਿੜ ਦਾ ਭਾਰਤੀ ਕ੍ਰਿਕਟ ਵਿਚ ਯੋਗਦਾਨ ਲਈ ਧੰਨਵਾਦ ਵੀ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤੀ ਕ੍ਰਿਕਟ ਟੀਮ ਨਾਲ ਫੋਨ 'ਤੇ ਗੱਲ ਕੀਤੀ ਅਤੇ ਪੂਰੀ ਟੀਮ ਨੂੰ ਵਧਾਈ ਦਿੱਤੀ ਤੇ ਰੋਹਿਤ ਸ਼ਰਮਾ ਨੂੰ ਉਸਦੀ ਸ਼ਾਨਦਾਰ ਕਪਤਾਨੀ ਲਈ ਵਧਾਈ ਦਿੱਤੀ ਅਤੇ ਉਸਦੇ ਟੀ-20 ਕਰੀਅਰ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਰਾਟ ਕੋਹਲੀ ਦੀ ਫਾਈਨਲ 'ਚ ਪਾਰੀ ਦੇ ਨਾਲ-ਨਾਲ ਭਾਰਤੀ ਕ੍ਰਿਕਟ 'ਚ ਉਨ੍ਹਾਂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ