JALANDHAR WEATHER

ਬਿਜਲੀ ਸਪਲਾਈ ਨੂੰ ਲੈ ਕੇ ਕਿਸਾਨਾਂ ਵਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

ਖਰੜ, 30 ਜੂਨ (ਗੁਰਮੁਖ ਸਿੰਘ ਮਾਨ)-ਖਰੜ ਤਹਿਸੀਲ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਅਤੇ ਵਸਨੀਕਾਂ ਵਲੋਂ ਬਿਜਲੀ ਸਪਲਾਈ ਨੂੰ ਲੈ ਕੇ ਬੱਸ ਅੱਡਾ ਟੀ-ਪੁਆਇੰਟ ਉਤੇ ਪੰਜਾਬ ਸਰਕਾਰ ਖਿਲਾਫ ਰੋਸ ਧਰਨਾ ਦਿੱਤਾ ਗਿਆ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸਰਕਾਰ ਅਤੇ ਬਿਜਲੀ ਬੋਰਡ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਦੋ ਦਿਨਾਂ ਵਿਚ ਬਿਜਲੀ ਦੀ ਸਪਲਾਈ ਵਿਚ ਕੋਈ ਸੁਧਾਰ ਨਾ ਆਇਆ ਤਾਂ ਬੁੱਧਵਾਰ ਨੂੰ ਖਰੜ-ਚੰਡੀਗੜ੍ਹ ਹਾਈਵੇ ਫਲਾਈ ਓਵਰ, ਲੁਧਿਆਣਾ ਹਾਈਵੇ, ਰੋਪੜ ਹਾਈਵੇ ਨੂੰ ਮੁਕੰਮਲ ਤੌਰ ਉਤੇ ਬੰਦ ਕਰ ਦਿੱਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ