JALANDHAR WEATHER

ਪਾਕਿਸਤਾਨ ਯਾਤਰਾ ਕਰਕੇ ਵਤਨ ਪੁੱਜੇ ਸਿੱਖ ਸ਼ਰਧਾਲੂ ਦੀ ਅਟਾਰੀ ਸਰਹੱਦ 'ਤੇ ਮੌਤ

ਅਟਾਰੀ,  (ਅੰਮ੍ਰਿਤਸਰ), 30 ਜੂਨ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ, ਰਾਜਿੰਦਰ ਸਿੰਘ ਹਾਂਡਾ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਅੱਜ ਪਾਕਿਸਤਾਨ ਤੋਂ ਭਾਰਤ ਪੁੱਜੇ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਵਿਚ ਸ਼ਾਮਿਲ ਇਕ ਸ਼ਰਧਾਲੂ ਦੀ ਆਪਣੇ ਵਤਨ ਭਾਰਤ ਪਹੁੰਚਣ ਉਤੇ ਅਟਾਰੀ ਸਰਹੱਦ ਵਿਖੇ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਸੁਖਦੇਵ ਸਿੰਘ ਵਾਸੀ ਪਿੰਡ ਝੌਰ ਟਹਿਲ ਸਿੰਘ ਵਾਲਾ ਫਿਰੋਜ਼ਪੁਰ 21 ਜੂਨ ਨੂੰ ਭਾਰਤ ਤੋਂ ਪਾਕਿਸਤਾਨ ਵਿਚ ਗੁਰਧਾਮਾਂ ਦੀ ਯਾਤਰਾ ਦੌਰਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਨਾਰੋਵਾਲ ਵਿਖੇ ਪੈਰ ਉਤੇ ਸੱਟ ਲੱਗਣ ਕਰਕੇ ਜ਼ਖਮੀ ਹੋ ਗਏ ਸਨ I ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਪ੍ਰਤਾਪ ਸਿੰਘ ਨੇ ਸਿੱਖ ਸ਼ਰਧਾਲੂ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਭੇਜਣ ਲਈ ਪ੍ਰਬੰਧ ਕਰਦਿਆਂ ਅਟਾਰੀ ਸਰਹੱਦ ਤੋਂ ਰਵਾਨਾ ਕੀਤਾ ਹੈ I 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ