JALANDHAR WEATHER

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਸ਼ਰਧਾਲੂ ਪਰਤੇ ਵਤਨ

ਅਟਾਰੀ, 30 ਜੂਨ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਸਾਲਾਨਾ ਬਰਸੀ ਗੁਆਂਢੀ ਦੇਸ਼ ਪਾਕਿਸਤਾਨ ਵਿਚ ਮਨਾ ਕੇ ਸ਼ਰਧਾਲੂ ਵਤਨ ਪਰਤ ਆਏ ਹਨ। ਭਾਰਤੀ ਯਾਤਰੀ 10 ਦਿਨ ਦੇ ਵੀਜ਼ੇ ਉਤੇ ਪਾਕਿਸਤਾਨ ਗਏ ਸਨ। ਜਥੇ ਨਾਲ ਗਏ ਸ਼ਰਧਾਲੂਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਉਹ ਪਾਕਿਸਤਾਨ ਸਥਿਤ ਜਨਮ ਅਸਥਾਨ ਗੁ. ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਸ੍ਰੀ ਰੋੜੀ ਸਾਹਿਬ ਅਤੇ ਹੋਰ ਗੁਰਧਾਮਾਂ ਦੇ ਦਰਸ਼ਨ ਵੀ ਕਰਕੇ ਆਏ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ