JALANDHAR WEATHER

ਨੀਟ ਪ੍ਰੀਖਿਆ ਮਾਮਲਾ : ਸਿਆਸੀ ਸਟੰਟ ਜਾਂ ਦੋਸ਼ ਲਾਉਣ ਦੀ ਬਜਾਏ ਗੰਭੀਰ ਵਿਚਾਰ-ਵਟਾਂਦਰੇ ਦੀ ਲੋੜ ਹੈ -ਸ਼ਾਜ਼ੀਆ ਇਲਮੀ

ਨਵੀਂ ਦਿੱਲੀ, 30 ਜੂਨ - ਨੀਟ ਪ੍ਰੀਖਿਆ ਦੇ ਮੁੱਦੇ 'ਤੇ ਭਾਜਪਾ ਨੇਤਾ ਸ਼ਾਜ਼ੀਆ ਇਲਮੀ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਨੂੰ ਸਿਆਸੀ ਸਟੰਟ ਜਾਂ ਦੋਸ਼ ਲਾਉਣ ਦੀ ਬਜਾਏ ਗੰਭੀਰ ਵਿਚਾਰ-ਵਟਾਂਦਰੇ ਦੀ ਲੋੜ ਹੈ। ਇਹ ਇਕ ਗੰਭੀਰ ਮੁੱਦਾ ਹੈ ਅਤੇ ਅਸੀਂ ਦੇਖਦੇ ਹਾਂ ਕਿ ਵਿਦਿਆਰਥੀ ਵਰਗ ਤੇ ਉਨ੍ਹਾਂ ਦੇ ਮਾਪੇ ਇਸ ਕਾਰਨ ਪ੍ਰਭਾਵਿਤ ਹੋਏ ਹਨ । ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਇਸ ਮੁੱਦੇ ਦੀ ਨੈਤਿਕ ਜ਼ਿੰਮੇਵਾਰੀ ਲਈ ਹੈ। ਨਾ ਤਾਂ ਭਾਜਪਾ ਅਤੇ ਨਾ ਹੀ ਕੇਂਦਰ ਸਰਕਾਰ ਵਿਚ ਕੋਈ ਵੀ ਇਸ ਮੁੱਦੇ 'ਤੇ ਗੱਲਬਾਤ ਕਰਨ ਤੋਂ ਪਿੱਛੇ ਹਟ ਰਿਹਾ ਹੈ ਅਤੇ ਮਿਲ ਕੇ ਹੱਲ ਲੱਭੋ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ