JALANDHAR WEATHER

ਅੱਜ ਤੋਂ ਦੇਸ਼ ਵਿਚ ਲਾਗੂ ਹੋਏ ਤਿੰਨ ਨਵੇਂ ਅਪਰਾਧਿਕ ਕਾਨੂੰਨ

ਨਵੀਂ ਦਿੱਲੀ, 1 ਜੁਲਾਈ- ਅੱਜ ਤੋਂ ਦੇਸ਼ ਵਿਚ ਤਿੰਨ ਨਵੇਂ ਅਪਰਾਧਿਕ ਕਾਨੂੰਨ ਲਾਗੂ ਹੋ ਜਾਣਗੇ। 1860 ਵਿਚ ਬਣੇ ਆਈ.ਪੀ.ਸੀ. ਦੀ ਥਾਂ ਭਾਰਤੀ ਨਿਆਂ ਸੰਹਿਤਾ, 1898 ਵਿਚ ਬਣੀ ਸੀ.ਆਰ.ਪੀ.ਸੀ. ਦੀ ਥਾਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ ਅਤੇ 1872 ਵਿਚ ਬਣੇ ਇੰਡੀਅਨ ਐਵੀਡੈਂਸ ਐਕਟ ਦੀ ਥਾਂ ਭਾਰਤੀ ਸਬੂਤ ਐਕਟ ਲੈ ਲਵੇਗਾ। ਇਨ੍ਹਾਂ ਤਿੰਨਾਂ ਨਵੇਂ ਕਾਨੂੰਨਾਂ ਦੇ ਲਾਗੂ ਹੋਣ ਤੋਂ ਬਾਅਦ ਕਈ ਨਿਯਮ-ਕਾਨੂੰਨ ਬਦਲ ਜਾਣਗੇ। ਇਨ੍ਹਾਂ ਵਿਚ ਕਈ ਨਵੀਆਂ ਧਾਰਾਵਾਂ ਸ਼ਾਮਿਲ ਕੀਤੀਆਂ ਗਈਆਂ ਹਨ, ਕੁਝ ਹਟਾ ਦਿੱਤੀਆਂ ਗਈਆਂ ਹਨ ਅਤੇ ਕੁਝ ਧਾਰਾਵਾਂ ਵਿਚ ਬਦਲਾਅ ਕੀਤੇ ਗਏ ਹਨ। ਇਨ੍ਹਾਂ ਨਵੇਂ ਕਾਨੂੰਨਾਂ ਤਹਿਤ ਐਫ਼.ਆਰ.ਆਈ. ਦਰਜ ਹੋਣ ਤੋਂ ਲੈ ਕੇ ਫ਼ੈਸਲਾ ਆਉਣ ਤੱਕ ਇਕ ਨਿਸਚਿਤ ਸਮਾਂ ਸੀਮਾ ਤੈਅ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ