JALANDHAR WEATHER

ਭਾਰਤੀ ਫ਼ੌਜ ਸਾਰੀਆਂ ਭਵਿੱਖੀ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਹੈ ਤਿਆਰ- ਥਲ ਸੈਨਾ ਮੁਖੀ

ਨਵੀਂ ਦਿੱਲੀ, 1 ਜੁਲਾਈ- ਥਲ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਬੀਤੇ ਦਿਨ ਸੈਨਾ ਮੁਖੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਗਾਰਡ ਆਫ਼ ਆਨਰ ਪ੍ਰਾਪਤ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਮੇਰੇ ਲਈ ਬਹੁਤ ਮਾਣ ਅਤੇ ਸਨਮਾਨ ਦਾ ਪਲ ਹੈ ਕਿ ਮੈਨੂੰ ਭਾਰਤੀ ਫ਼ੌਜ ਦੀ ਅਗਵਾਈ ਕਰਨ ਦਾ ਮੌਕਾ ਮਿਲਿਆ ਹੈ। ਭਾਰਤੀ ਫੌਜ ਦੀ ਮਾਣਮੱਤੀ ਪਰੰਪਰਾ ਸਾਡੇ ਜਵਾਨਾਂ ਦੇ ਬਲਿਦਾਨ ਅਤੇ ਯੋਗਦਾਨ ’ਤੇ ਆਧਾਰਿਤ ਹੈ। ਇਸ ਮੌਕੇ ’ਤੇ ਮੈਂ ਉਨ੍ਹਾਂ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ, ਜਿਨ੍ਹਾਂ ਨੇ ਫ਼ਰਜ਼ ਨਿਭਾਉਂਦੇ ਹੋਏ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਮੈਂ ਦੇਸ਼ ਅਤੇ ਸਾਰੇ ਭਾਰਤੀਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਭਾਰਤੀ ਫੌਜ ਸਾਰੀਆਂ ਭਵਿੱਖੀ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਅਤੇ ਸਮਰੱਥ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਲੜਾਈਆਂ ਨਵਾਂ ਰੂਪ ਲੈ ਰਹੀਆਂ ਹਨ ਅਤੇ ਸਾਨੂੰ ਨਾ ਸਿਰਫ਼ ਇਸ ਦਿਸ਼ਾ ਵੱਲ ਅੱਗੇ ਵਧਣ ਦੀ ਲੋੜ ਹੈ ਬਲਕਿ ਆਪਣੇ ਜਵਾਨਾਂ ਨੂੰ ਆਧੁਨਿਕ ਹਥਿਆਰਾਂ ਅਤੇ ਨਵੀਆਂ ਤਕਨੀਕਾਂ ਨਾਲ ਲੈੱਸ ਕਰਕੇ ਲੜਾਈ ਰਣਨੀਤੀਆਂ ਵਿਚ ਵੀ ਸੁਧਾਰ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਭਾਰਤੀ ਸੈਨਾ ਹਮੇਸ਼ਾ ਆਤਮ ਨਿਰਭਰਤਾ ਪ੍ਰਾਪਤ ਕਰਨ ਲਈ ਤਿਆਰ ਹੈ ਤੇ ਇਸ ਲਈ ਅਸੀਂ ਸਵਦੇਸ਼ੀ ਹਥਿਆਰਾਂ ਅਤੇ ਯੁੱਧ ਪ੍ਰਣਾਲੀਆਂ ਨੂੰ ਆਪਣੇ ਖ਼ੇਮੇ ਵਿਚ ਸ਼ਾਮਿਲ ਕਰਾਂਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ