JALANDHAR WEATHER

ਨਹੀਂ ਹੋਣੀ ਚਾਹੀਦੀ ਅਕਾਲੀ ਦਲ ਦੀ ਵੰਡ- ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 1 ਜੁਲਾਈ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਾਏ ਜਾਣ ਦੀ ਚੱਲ ਰਹੀ ਚਰਚਾ ਦੌਰਾਨ ਅੱਜ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਹੈ ਕਿ ਜੇਕਰ ਦੋਵੇਂ ਧਿਰਾਂ ਸਹਿਮਤੀ ਨਾਲ ਉਨ੍ਹਾਂ ਕੋਲ ਇਹ ਪੇਸ਼ਕਸ਼ ਲੈ ਕੇ ਆਉਂਦੀਆਂ ਹਨ ਤਾਂ ਇਸ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਦਲ ਦੀ ਵੰਡ ਨਹੀਂ ਹੋਣੀ ਚਾਹੀਦੀ ਅਤੇ ਦੋਵਾਂ ਪੱਖਾਂ ਨੂੰ ਮਿਲ ਬੈਠ ਕੇ ਆਪਸੀ ਮਤਭੇਦ ਦੂਰ ਕਰ ਲੈਣੇ ਚਾਹੀਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਅਕਾਲੀ ਦਲ ਦੇ ਵਿਚ ਚੱਲ ਰਹੇ ਵਿਵਾਦ ਬਾਰੇ ਉਨ੍ਹਾਂ ਕੋਲ ਕੋਈ ਜਾਣਕਾਰੀ ਨਹੀਂ ਹੈ। ਐਸ. ਵਾਈ. ਐਲ. ਮੁੱਦੇ ’ਤੇ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਕੋਲ ਪਹਿਲਾਂ ਹੀ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਅਤੇ ਐਨ.ਐਸ.ਏ. ਲਗਾ ਕੇ ਜੇਲ੍ਹਾਂ ਵਿਚ ਡੱਕੇ ਸਿੱਖ ਨੌਜਵਾਨਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ