JALANDHAR WEATHER

ਨਾਰਾਜ਼ ਸੀਨੀਅਰ ਅਕਾਲੀ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਭੁੱਲਾਂ ਬਖਸ਼ਾਉਣ ਲਈ ਕੀਤੀ ਅਰਦਾਸ

ਅੰਮ੍ਰਿਤਸਰ, 1 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਬਦਲਣ ਦੀ ਮੰਗ ਨੂੰ ਲੈ ਕੇ ਨਰਾਜ਼ ਚੱਲ ਰਹੇ ਸੀਨੀਅਰ ਅਕਾਲੀ ਆਗੂਆਂ ਵਲੋਂ ਅੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਅਕਾਲੀ ਸਰਕਾਰ ਵੇਲੇ ਹੋਈਆਂ ਭੁੱਲਾਂ ਗਲਤੀਆਂ ਲਈ ਖਿਮਾ ਜਾਚਨਾ ਹਿੱਤ ਬੇਨਤੀ ਪੱਤਰ ਦੇਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਕੀਤੀ ਗਈ। ਜ਼ਿਕਰਯੋਗ ਹੈ ਕਿ ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂ ਮਾਜਰਾ, ਸੁਰਜੀਤ ਸਿੰਘ ਰੱਖੜਾ, ਪਰਮਿੰਦਰ ਸਿੰਘ ਢੀਂਡਸਾ, ਬੀਬੀ ਜਗੀਰ ਕੌਰ, ਭਾਈ ਮਨਜੀਤ ਸਿੰਘ, ਗੁਰਪ੍ਰਤਾਪ ਸਿੰਘ ਵਡਾਲਾ, ਸੁੱਚਾ ਸਿੰਘ ਛੋਟੇਪੁਰ, ਸਰਵਨ ਸਿੰਘ ਫਿਲੌਰ ਤੇ ਕਰਨੈਲ ਸਿੰਘ ਪੰਜੋਲੀ ਸਮੇਤ ਹੋਰ ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਅਕਾਲੀ ਸਰਕਾਰ ਵੇਲੇ ਹੋਈਆਂ ਭੁੱਲਾਂ ਗਲਤੀਆਂ ਲਈ ਪਸ਼ਚਾਤਾਪ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹੋਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ