ਨਾਰਾਜ਼ ਅਕਾਲੀ ਆਗੂਆਂ ਨੇ ਜਥੇਦਾਰ ਰਘਬੀਰ ਸਿੰਘ ਨੂੰ ਸੌਂਪਿਆ ਖਿਮਾ ਯਾਚਨਾ ਪੱਤਰ
![](/cmsimages/20240701/4561832__1.jpg)
ਅੰਮ੍ਰਿਤਸਰ, 1 ਜੁਲਾਈ (ਜਸਵੰਤ ਸਿੰਘ ਜੱਸ)- ਨਾਰਾਜ਼ ਅਕਾਲੀ ਆਗੂਆਂ ਵਲੋਂ ਜਥੇਦਾਰ ਰਘਬੀਰ ਸਿੰਘ ਨੂੰ ਖਿਮਾ ਯਾਚਨਾ ਪੱਤਰ ਸੌਂਪਿਆ ਗਿਆ। ਇਸ ਪੱਤਰ ਵਿਚ ਉਨ੍ਹਾਂ ਰਾਮ ਰਹੀਮ ਦਾ ਕੇਸ ਵਾਪਸ ਲੈਣ ਦਾ ਜ਼ਿਕਰ ਕੀਤਾ ਹੈ ਤੇ ਨਾਲ ਹੀ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾ ਨਾ ਦਿਵਾਉਣ ਸਕਣ ਬਾਰੇ ਵੀ ਲਿਖਿਆ ਹੈ। ਪੱਤਰ ਵਿਚ ਉਨ੍ਹਾਂ ਸੁਮੇਧ ਸੈਣੀ ਨੂੰ ਡੀ.ਜੀ.ਪੀ. ਲਗਾਉਣ ਨੂੰ ਵੀ ਆਪਣੀ ਗਲਤੀ ਮੰਨਿਆ ਹੈ।