JALANDHAR WEATHER

ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀ ਹਿਮੰਤਾ ਬਿਸਵਾ ਨੂੰ ਫੋਨ ਕਰ ਅਸਾਮ ਵਿਚ ਹੜ੍ਹਾਂ ਦੀ ਸਥਿਤੀ ਦਾ ਲਿਆ ਜਾਇਜ਼ਾ

ਨਵੀਂ ਦਿੱਲੀ, 1 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਨੂੰ ਫ਼ੋਨ ਕਰਕੇ ਸੂਬੇ ਵਿਚ ਹੜ੍ਹਾਂ ਦੀ ਸਥਿਤੀ ਬਾਰੇ ਜਾਣਕਾਰੀ ਲਈ। ਇਸ ਸੰਬੰਧੀ ਮੁੱਖ ਮੰਤਰੀ ਬਿਸਵਾ ਨੇ ਟਵੀਟ ਕਰ ਕਿਹਾ ਕਿ ਮੈਂ ਉਨ੍ਹਾਂ ਨੂੰ ਦੱਸਿਆ ਹੈ ਕਿ ਅਸਾਮ ਇਸ ਸਾਲ ਅਰੁਣਾਚਲ ਪ੍ਰਦੇਸ਼ ਅਤੇ ਸਾਡੇ ਉਪਰਲੇ ਆਸਾਮ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿਚ ਭਾਰੀ ਮੀਂਹ ਕਾਰਨ ਹੜ੍ਹਾਂ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਿਹਾ ਹੈ। ਮੈਂ ਉਨ੍ਹਾਂ ਨੂੰ ਰਾਜ ਸਰਕਾਰ ਦੁਆਰਾ ਕੀਤੇ ਰਾਹਤ ਉਪਾਵਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਮੈਨੂੰ ਸੰਕਟ ਦੀ ਇਸ ਘੜੀ ਵਿਚ ਭਾਰਤ ਸਰਕਾਰ ਵਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ