JALANDHAR WEATHER

ਨਸ਼ੇ ਦੀ ਵਧ ਮਾਤਰਾ ਲੈਣ ਨਾਲ ਜੇਠੂਕੇ ਦੇ ਨੌਜਵਾਨ ਦੀ ਮੌਤ

ਚਾਉਕੇ, 1 ਜੁਲਾਈ (ਮਨਜੀਤ ਸਿੰਘ ਘੜੈਲੀ)-ਪਿੰਡ ਜੇਠੂਕੇ ਦੇ ਇਕ ਨੌਜਵਾਨ ਦੀ ਨਸ਼ੇ ਦੀ ਵਧ ਮਾਤਰਾ ਲੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੇ ਪਿਤਾ ਸੁਖਪਾਲ ਸਿੰਘ ਪੁੱਤਰ ਨੰਦ ਸਿੰਘ ਨੇ ਥਾਣਾ ਸਦਰ ਰਾਮਪੁਰਾ ਪੁਲਿਸ ਨੂੰ ਲਿਖਵਾਏ ਬਿਆਨਾਂ ਵਿਚ ਦੱਸਿਆ ਕਿ ਬੀਤੀ ਸ਼ਾਮ ਜਦੋਂ ਉਹ ਆਪਣੀ ਪਤਨੀ ਨਾਲ ਕਿਸੇ ਕੰਮਕਾਰ ਲਈ ਪਿੰਡ ਦੇ ਸ਼ਮਸ਼ਾਨਘਾਟ ਕੋਲੋਂ ਲੰਘ ਰਹੇ ਸਨ ਤਾਂ ਨੇੜੇ ਹੀ ਉਨ੍ਹਾਂ ਦਾ ਬੇਟਾ ਮਨੀ ਸਿੰਘ ਉਮਰ ਕਰੀਬ 22 ਸਾਲ ਤੜਫ ਰਿਹਾ ਸੀ ਅਤੇ ਉਕਤ ਵਿਅਕਤੀ ਉਸਨੂੰ ਕਥਿਤ ਤੌਰ ਉਤੇ ਨਸ਼ੇ ਦੀ ਵਧ ਮਾਤਰਾ ਦੇ ਕੇ ਤੜਫਦੇ ਨੂੰ ਛੱਡ ਕੇ ਭੱਜ ਗਏ। ਉਨ੍ਹਾਂ ਦੱਸਿਆ ਕਿ ਤੁਰੰਤ ਮਨੀ ਨੂੰ ਸਿਵਲ ਹਸਪਤਾਲ ਰਾਮਪੁਰਾ ਵਿਖੇ ਲਿਆਂਦਾ ਗਿਆ ਪਰ ਉਸਦੀ ਮੌਤ ਹੋ ਗਈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ