JALANDHAR WEATHER

ਰਾਹੁਲ ਗਾਂਧੀ ਨੇ ਬਹੁਤ ਹੀ ਗੈਰ-ਜ਼ਿੰਮੇਵਾਰਾਨਾ ਬਿਆਨ ਦਿੱਤੇ - ਅਸ਼ਵਨੀ ਵੈਸ਼ਨਵ

ਨਵੀਂ ਦਿੱਲੀ, 1 ਜੁਲਾਈ (ਏਜੰਸੀ) : ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਲੋਕ ਸਭਾ ਵਿਚ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਟਿੱਪਣੀ ਨੂੰ ਲੈ ਕੇ ਕਿਹਾ ਕਿ ਰਾਹੁਲ ਗਾਂਧੀ ਨੇ ਪਹਿਲੀ ਵਾਰ ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ ਸੰਭਾਲਿਆ ਹੈ। ਬਹੁਤ ਹੀ ਗੈਰ-ਜ਼ਿੰਮੇਵਾਰਾਨਾ ਬਿਆਨ ਦਿੱਤੇ ਜਿਸ ਨਾਲ ਸਿਆਸਤ ਦਾ ਪੱਧਰ ਨੀਵਾਂ ਹੋ ਗਿਆ । ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਨੂੰ ਨੀਵਾਂ ਕਰ ਦਿੱਤਾ ਹੈ, ਜਿਸ ਨੂੰ ਕਿਸੇ ਸਮੇਂ ਪ੍ਰਮੁੱਖ ਨੇਤਾਵਾਂ ਨੇ ਸੰਭਾਲਿਆ ਸੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ