JALANDHAR WEATHER

ਸੰਸਦ 'ਚ ਗਰਜੇ ਅਮਰਿੰਦਰ ਸਿੰਘ ਰਾਜਾ ਵੜਿੰਗ

ਨਵੀਂ ਦਿੱਲੀ,1 ਜੁਲਾਈ- 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਚੱਲ ਰਿਹਾ ਹੈ। ਸ਼ੁਰੂਆਤ ਤੋਂ ਹੀ ਇਸ ਸੈਸ਼ਨ 'ਚ ਜ਼ੋਰ-ਸ਼ੋਰ ਨਾਲ ਸਰਕਾਰ ਤੇ ਵਿਰੋਧੀ ਧਿਰ ਇਕ ਦੂਜੇ 'ਤੇ ਤਿੱਖੇ ਹਮਲੇ ਬੋਲ ਰਹੇ ਹਨ। ਇਸੇ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰੀ ਸਰਕਾਰ ਪੰਜਾਬ ਨਾਲ ਦੁਸ਼ਮਣਾਂ ਵਾਲਾ ਵਰਤਾਓ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਦੀ-ਕਦੀ ਉਨ੍ਹਾਂ ਨੂੰ ਲੱਗਦਾ ਹੈ ਕਿ ਸਰਕਾਰ ਪੰਜਾਬ ਨੂੰ ਦੇਸ਼ ਦਾ ਹਿੱਸਾ ਹੀ ਨਹੀਂ ਸਮਝਦੀ। ਉਨ੍ਹਾਂ ਅੱਗੇ ਕਿਸਾਨਾਂ ਬਾਰੇ ਬੋਲਦੇ ਹੋਏ ਕਿਹਾ ਕਿ ਜੋ ਸਰਕਾਰ ਪੂਰੇ ਦੇਸ਼ ਦਾ ਢਿੱਡ ਭਰਦਾ ਹੈ, ਉਸ ਨੂੰ ਧਰਨੇ ਲਾਉਣ ਲਈ ਮਜਬੂਰ ਕੀਤਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ