JALANDHAR WEATHER

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਔਰਤ ਨੇ ਆਪਣੇ ਆਪ ਨੂੰ ਲਗਾਈ ਅੱਗ

ਕਪੂਰਥਲਾ, 1 ਜੁਲਾਈ (ਅਮਨਜੋਤ ਸਿੰਘ ਵਾਲੀਆ)-ਠਾਕੁਰ ਨਗਰ ਵਿਖੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਇਕ ਔਰਤ ਵਲੋਂ ਆਪਣੇ 'ਤੇ ਤੇਲ ਪਾ ਕੇ ਕਥਿਤ ਤੌਰ 'ਤੇ ਅੱਗ ਲਗਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ। ਜਾਣਕਾਰੀ ਦਿੰਦਿਆਂ ਡਿਊਟੀ ਡਾ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਆਸ਼ਾ ਪਤਨੀ ਅਨਿਲ ਕੁਮਾਰ ਵਾਸੀ ਠਾਕੁਰ ਨਗਰ ਔਜਲਾ ਫਾਟਕ ਜੋ ਕਿ ਕਥਿਤ ਤੌਰ 'ਤੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਚੱਲ ਰਹੀ ਸੀ ਜਿਸ ਦੀ ਦਵਾਈ ਵੀ ਚੱਲ ਰਹੀ ਹੈ। ਉਸ ਨੇ ਜਦੋਂ ਉਸ ਦਾ ਪਤੀ ਕੰਮ 'ਤੇ ਗਿਆ ਹੋਇਆ ਸੀ ਤਾਂ ਉਸ ਨੇ ਆਪਣੇ ਆਪ ਨੂੰ ਅੱਗ ਲਗਾ ਲਈ। ਜਿਸ ਕਾਰਨ ਉਹ 70 ਤੋਂ 75 ਪ੍ਰਤੀਸ਼ਤ ਝੁਲਸ ਝੁੱਕੀ ਹੈ। ਜਿਸ ਨੂੰ ਮੁੱਢਲੇ ਇਲਾਜ ਤੋਂ ਬਾਅਦ ਉਸ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਹਾਇਰ ਸੈਂਟਰ ਰੈਫ਼ਰ ਕਰ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ