JALANDHAR WEATHER

ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਬੀ.ਐਸ.ਐਫ਼ ਨੇ ਮਾਰਿਆ ਪਾਕਿਸਤਾਨੀ ਘੁਸਪੈਠੀਆ

ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਘੁਸਪੈਠ ਦੀ ਕੌਸ਼ਿਸ਼ ਨੂੰ ਬੀ.ਐਸ.ਐਫ਼. ਜਵਾਨਾਂ ਵਲੋਂ ਨਾ-ਕਾਮਯਾਬ ਕੀਤਾ ਗਿਆ ਹੈ। ਬੀ.ਐਸ.ਐਫ. ਨੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਸਰਹੱਦ ’ਤੇ ਢੇਰ ਕਰ ਦਿੱਤਾ ਹੈ। ਬੀ.ਐਸ.ਐਫ਼. ਵਲੋਂ ਇਸ ਦੌਰਾਨ ਰਾਉਂਡ ਫਾਇਰਿੰਗ ਕੀਤੀ ਗਈ ਅਤੇ ਘੁਸਪੈਠੀਏ ਨੂੰ ਹਲਾਕ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਚੌਂਕੀ ਸਾਦਕੀ ਤੇ ਸੁਲੇਮਾਨਕੀ ਬਾਰਡਰ ਤੋਂ ਘੁੱਸਪੈਠ ਦੀ ਕੌਸ਼ਿਸ਼ ਕੀਤੀ ਗਈ ਸੀ। ਬੀ.ਐਸ.ਐਫ. ਦੀ 55 ਬਟਾਲੀਅਨ ਦੇ ਜਵਾਨਾਂ ਨੇ ਸਰਹੱਦ ’ਤੇ ਹਲਚਲ ਦੇਖੀ ਅਤੇ ਫ਼ਇਰਿੰਗ ਕੀਤੀ। ਸਰਹੱਦ ’ਤੇ ਬੀ.ਐਸ.ਐਫ਼. ਅਤੇ ਪੰਜਾਬ ਪੁਲਿਸ ਵਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਫ਼ਿਲਹਾਲ ਬੀ.ਐਸ.ਐਫ਼. ਨੇ ਪਾਕਿਸਤਾਨੀ ਘੁਸਪੈਠੀਆ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ