JALANDHAR WEATHER

ਅਰਵਿੰਦ ਕੇਜਰੀਵਾਲ ਵਲੋਂ ਗਿ੍ਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਅੱਜ ਹੋਵੇਗੀ ਸੁਣਵਾਈ

ਨਵੀਂ ਦਿੱਲੀ, 2 ਜੁਲਾਈ- ਸੀ.ਬੀ.ਆਈ. ਵਲੋਂ ਕੀਤੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਅੱਜ ਦਿੱਲੀ ਹਾਈ ਕੋਰਟ ਵਿਚ ਸੁਣਵਾਈ ਹੋਵੇਗੀ। ਬੀਤੇ ਦਿਨ ਕੇਜਰੀਵਾਲ ਵਲੋਂ ਇਸ ਸੰਬੰਧੀ ਪਟੀਸ਼ਨ ਦਾਇਰ ਕੀਤੀ ਗਈ ਸੀ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੀ ਬੈਂਚ ਪਟੀਸ਼ਨ ’ਤੇ ਸੁਣਵਾਈ ਕਰਨਗੇ। ਦੱਸ ਦੇਈਏ ਕਿ ਕੇਜਰੀਵਾਲ ਨੇ ਰਾਉਜ਼ ਐਵੇਨਿਊ ਅਦਾਲਤ ਦੇ 26 ਜੂਨ ਦੇ ਉਸ ਹੁਕਮ ਨੂੰ ਵੀ ਚੁਣੌਤੀ ਦਿੱਤੀ ਹੈ, ਜਿਸ ਤਹਿਤ ਉਨ੍ਹਾਂ ਨੂੰ 3 ਦਿਨਾਂ ਲਈ ਸੀ.ਬੀ.ਆਈ. ਰਿਮਾਂਡ ’ਤੇ ਭੇਜਿਆ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ