JALANDHAR WEATHER

ਭਾਰਤ ਸਰਕਾਰ ਜਲਦ ਤੋਂ ਜਲਦ ਹਵਾਈ ਅੱਡਾ ਹਲਵਾਰਾ ਤੋਂ ਉਡਾਣਾਂ ਸ਼ੁਰੂ ਕਰੇ-ਡਾ. ਅਮਰ ਸਿੰਘ

 

ਗੁਰੂਸਰ ਸੁਧਾਰ, 2 ਜੁਲਾਈ (ਜਗਪਾਲ ਸਿੰਘ ਸਿਵੀਆਂ)- ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਉਡਾਣ ਮੰਤਰੀ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਅਤੇ ਲੁਧਿਆਣਾ ਦੇ ਪਿੰਡ ਐਤੀਆਣਾ ’ਚ ਪੈਂਦੇ ਕੌਮਾਂਤਰੀ ਹਲਵਾਰਾ ਹਵਾਈ ਅੱਡੇ ਤੋਂ ਜਲਦ ਉਡਾਣਾਂ ਸ਼ੁਰੂ ਕਰਨ ਸੰਬੰਧੀ ਮੰਤਰੀ ਨਾਲ ਮੀਟਿੰਗ ਕੀਤੀ। ਇਸ ਮੌਕੇ ਹਵਾਬਾਜ਼ੀ ਮੰਤਰੀ ਨੇ ਹਵਾਈ ਅੱਡੇ ਦੀ ਉਸਾਰੀ ਦਾ ਕੰਮ ਮੁਕੰਮਲ ਹੁੰਦੇ ਹੀ ਕੰਮ ਸ਼ੁਰੂ ਕਰਨ ਦਾ ਵਾਅਦਾ ਕੀਤਾ ਹੈ। ਡਾ. ਅਮਰ ਸਿੰਘ ਵਲੋਂ ਭਾਰਤ ਸਰਕਾਰ ਅਤੇ ਪਿਛਲੇ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿੱਤਿਆ ਸਿੰਧੀਆ ਕੋਲ ਇਸ ਮਾਮਲੇ ਨੂੰ ਜ਼ੋਰਦਾਰ ਢੰਗ ਨਾਲ ਉਠਾਉਣ ਤੋਂ ਬਾਅਦ ਹੀ 2023 ਵਿਚ ਕੰਮ ਦੁਬਾਰਾ ਸ਼ੁਰੂ ਹੋਇਆ ਸੀ। ਇਸ ਮੌਕੇ ਕੇਂਦਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੇ ਡਾ. ਅਮਰ ਸਿੰਘ ਨੂੰ ਵਿਸ਼ਵਾਸ ਦਿਵਾਉਂਦੇ ਹੋਏ ਵਾਅਦਾ ਕੀਤਾ ਕਿ ਉਹ ਇਸ ਪ੍ਰਾਜੈਕਟ ਨੂੰ ਜਲਦੀ ਮੁਕੰਮਲ ਕਰਨ ਅਤੇ ਕੌਮਾਂਤਰੀ ਹਵਾਈ ਅੱਡਾ ਹਲਵਾਰਾ ਤੋਂ ਜਲਦੀ ਤੋਂ ਜਲਦੀ ਉਡਾਣਾਂ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ