JALANDHAR WEATHER

ਪ੍ਰਧਾਨ ਮੰਤਰੀ ਨੇ ਸਾਨੂੰ ਚੰਗਾ ਸਾਂਸਦ ਬਣਨ ਦਾ ਦਿੱਤਾ ਮਹੱਤਵਪੂਰਨ ਮੰਤਰ- ਕਿਰਨ ਰਿਜਿਜੂ

ਨਵੀਂ ਦਿੱਲੀ, 2 ਜੁਲਾਈ- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਐਨ.ਡੀ.ਏ. ਦੇ ਸੰਸਦੀ ਦਲ ਦੀ ਬੈਠਕ ਹੋਈ। ਮੀਟਿੰਗ ਤੋਂ ਬਾਅਦ, ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜਿਜੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਨੇ ਸਾਨੂੰ ਇਕ ਮੰਤਰ ਦਿੱਤਾ ਜੋ ਕਿ ਬਹੁਤ ਹੀ ਮਹੱਤਵਪੂਰਨ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰ ਸੰਸਦ ਮੈਂਬਰ ਦੇਸ਼ ਦੀ ਸੇਵਾ ਲਈ ਸਦਨ ਵਿਚ ਚੁਣਿਆ ਗਿਆ ਹੈ, ਚਾਹੇ ਉਹ ਕਿਸੇ ਵੀ ਪਾਰਟੀ ਦੇ ਨਾਲ ਸੰਬੰਧਿਤ ਹੋਣ, ਰਾਸ਼ਟਰ ਦੀ ਸੇਵਾ ਸਾਡੀ ਪਹਿਲੀ ਜ਼ਿੰਮੇਵਾਰੀ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਸਾਨੂੰ ਸੰਸਦ ਦੇ ਨਿਯਮਾਂ, ਸੰਸਦੀ ਲੋਕਤੰਤਰ ਪ੍ਰਣਾਲੀ ਅਤੇ ਸਹੀ ਤੌਰ ਤਰੀਕਿਆਂ ਦਾ ਪਾਲਣ ਕਰਨ ਲਈ ਕਿਹਾ ਹੈ, ਜੋ ਕਿ ਇਕ ਚੰਗਾ ਸਾਂਸਦ ਬਣਨ ਲਈ ਜ਼ਰੂਰੀ ਹਨ। ਕਿਰਨ ਰਿਜਿਜੂ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਪ੍ਰਧਾਨ ਮੰਤਰੀ ਦਾ ਇਹ ਮਾਰਗਦਰਸ਼ਨ ਸਾਰੇ ਸੰਸਦ ਮੈਂਬਰਾਂ, ਖਾਸ ਕਰਕੇ ਪਹਿਲੀ ਵਾਰ ਸੰਸਦ ਮੈਂਬਰਾਂ ਲਈ ਇਕ ਚੰਗਾ ਮੰਤਰ ਹੈ ਅਤੇ ਅਸੀਂ ਇਸ ਮੰਤਰ ਦੀ ਪਾਲਣਾ ਕਰਨ ਦਾ ਫ਼ੈਸਲਾ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ