JALANDHAR WEATHER

ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦਫ਼ਤਰ ਵਿਖੇ ਐਸ.ਜੀ.ਪੀ.ਸੀ. ਮੈਂਬਰਾਂ ਦੇ ਨਾਲ ਮੀਟਿੰਗ ਸ਼ੁਰੂ

ਚੰਡੀਗੜ੍ਹ, 2 ਜੁਲਾਈ (ਪ੍ਰੋ. ਅਵਤਾਰ ਸਿੰਘ)- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦਫ਼ਤਰ ਵਿਖੇ ਐਸ.ਜੀ.ਪੀ.ਸੀ. ਮੈਂਬਰਾਂ ਦੇ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿਚ ਐਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਕਿਰਪਾਲ ਸਿੰਘ ਬਡੂੰਗਰ, ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਚੀਮਾ, ਭਾਈ ਅਮਰਜੀਤ ਸਿੰਘ ਚਾਵਲਾ, ਗੁਲਜ਼ਾਰ ਸਿੰਘ ਰਣੀਕੇ ਅਤੇ ਗੁਰਚਰਨ ਸਿੰਘ ਗਰੇਵਾਲ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਮੌਜੂਦ ਹਨ। ਜਾਣਕਾਰੀ ਅਨੁਸਾਰ ਇਸ ਮੀਟਿੰਗ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਵਲੋਂ ਬੀ.ਸੀ. ਵਿੰਗ ਦੀ ਮੀਟਿੰਗ ਵੀ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ