JALANDHAR WEATHER

ਮਾਣਹਾਨੀ ਮਾਮਲੇ ਵਿਚ 26 ਜੁਲਾਈ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਰਾਹੁਲ ਗਾਂਧੀ- ਅਦਾਲਤ

ਸੁਲਤਾਨਪੁਰ (ਯੂ.ਪੀ.), 2 ਜੁਲਾਈ- ਇਥੋਂ ਦੀ ਇਕ ਸੰਸਦ ਮੈਂਬਰ-ਵਿਧਾਇਕ ਅਦਾਲਤ ਨੇ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਆਪਣੇ ਖ਼ਿਲਾਫ਼ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਕਥਿਤ ਇਤਰਾਜ਼ਯੋਗ ਟਿੱਪਣੀ ਸੰਬੰਧੀ ਦਾਇਰ ਮਾਣਹਾਨੀ ਦੇ ਮਾਮਲੇ ’ਚ 26 ਜੁਲਾਈ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਕਿਹਾ ਹੈ। ਰਾਹੁਲ ਗਾਂਧੀ ਅੱਜ ਅਦਾਲਤ ’ਚ ਪੇਸ਼ ਹੋਣਾ ਸੀ, ਪਰ ਚੱਲ ਰਹੇ ਸੰਸਦ ਸੈਸ਼ਨ ਕਾਰਨ ਅਜਿਹਾ ਨਹੀਂ ਹੋ ਸਕਿਆ। ਗਾਂਧੀ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਨ। ਅਦਾਲਤ ਵਿਚ ਮੌਜੂਦ ਗਾਂਧੀ ਦੇ ਵਕੀਲ ਕਾਸ਼ੀ ਪ੍ਰਸਾਦ ਸ਼ੁਕਲਾ ਨੇ ਮਾਮਲੇ ਦੀ ਸੁਣਵਾਈ ਲਈ ਨਵੀਂ ਤਾਰੀਖ਼ ਦੀ ਮੰਗ ਕੀਤੀ। ਸ਼ਾਹ ਦੇ ਖ਼ਿਲਾਫ਼ ਕਥਿਤ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ 2018 ’ਚ ਗਾਂਧੀ ਵਿਰੁੱਧ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ