JALANDHAR WEATHER

ਸਾਡੇ ਧਾਰਮਿਕ ਕੰਮਾਂ ਵਿਚ ਨਾ ਦੇਵੇ ਕੋਈ ਸਰਕਾਰ ਦਖ਼ਲਅੰਦਾਜ਼ੀ- ਹਰਸਿਮਰਤ ਕੌਰ ਬਾਦਲ

ਨਵੀਂ ਦਿੱਲੀ, 2 ਜੁਲਾਈ- ਅੱਜ ਲੋਕ ਸਭਾ ਵਿਚ ਬੋਲਦਿਆਂ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਅੱਜ ਨਸ਼ਿਆਂ ਦਾ ਬੋਲਬਾਲਾ ਹੈ। ਉਨ੍ਹਾਂ ਕਾਂਗਰਸ ਤੇ ਆਪ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਨ੍ਹਾਂ ਸਾਰਿਆਂ ਨੇ ਧਾਰਮਿਕ ਗ੍ਰੰਥਾਂ ਦੀਆਂ ਕਸਮਾਂ ਖਾਧੀਆਂ ਸਨ ਕਿ ਇਹ ਸੂਬੇ ਵਿਚੋਂ ਨਸ਼ਾ ਖ਼ਤਮ ਕਰ ਦੇਣਗੇ ਪਰ ਕਿਸੇ ਨੇ ਵੀ ਇਸ ਵੱਲ ਕੋਈ ਧਿਆਨ ਦਿੱਤਾ ਤੇ ਨਸ਼ਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਅਤੇ ਇੰਡਸਟਰੀ ਸਭ ਕੁਝ ਸੂਬੇ ਤੋਂ ਬਾਹਰ ਜਾ ਰਹੇ ਹਨ, ਇਸ ਨੂੰ ਰੋਕਣ ਲਈ ਵਿਸ਼ੇਸ਼ ਕਦਮ ਚੁੱਕੇ ਜਾਣੇ ਚਾਹੀਦੇ ਹਨ ਪਰ ਸੂਬੇ ਦਾ ਮੁੱਖ ਮੰਤਰੀ ਚੁੱਪ ਧਾਰੀ ਬੈਠਾ ਹੈ। ਉਨ੍ਹਾਂ ਕਿਸਾਨਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਅੱਜ ਪੰਜਾਬ ਦਾ ਕਿਸਾਨ ਨਿਰਾਸ਼ਾ ਦੇ ਆਲਮ ਵਿਚ ਹੈ, ਕਿਉਂਕਿ ਉਨ੍ਹਾਂ ਨਾਲ ਐਮ.ਐਸ.ਪੀ. ਸੰਬੰਧੀ ਕੇਂਦਰ ਸਰਕਾਰ ਵਲੋਂ ਜੋ ਵਾਅਦੇ ਕੀਤੇ ਗਏ ਸਨ, ਉਸ ਨੂੰ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ ਅਤੇ ਕਿਸਾਨੀ ਅੰਦੋਲਨ ਦੌਰਾਨ ਉਨ੍ਹਾਂ ਕਿੰਨੇ ਹੀ ਕਿਸਾਨ ਸ਼ਹੀਦ ਕਰ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ ਅਟਾਰੀ-ਵਾਹਗਾ ਤੇ ਹੁਸੈਨੀਵਾਲਾ ਬਾਰਡਰ ਖੋਲ੍ਹਿਆ ਜਾਵੇ ਤਾਂ ਜੋ ਸਾਡੇ ਬਾਰਡਰਾਂ ਤੋਂ ਵਪਾਰ ਹੋ ਸਕੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਡੇ ਧਾਰਮਿਕ ਕੰਮਾਂ ਵਿਚ ਕਿਸੇ ਵੀ ਸਰਕਾਰ ਵਲੋਂ ਕੋਈ ਦਖ਼ਲ ਅੰਦਾਜ਼ੀ ਨਾ ਕੀਤੀ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ