JALANDHAR WEATHER

ਮਲੇਰਕੋਟਲਾ ਦੇ ਰਹਿਣ ਵਾਲੇ ਹੁਸੈਨ ਸ਼ੇਖ ਨੇ ਹਿਮਾਚਲ ਪ੍ਰਦੇਸ਼ ਦੇ ਬਾਰਾਲਾਚਾ ਪਾਸ ’ਤੇ ਲਹਿਰਾਇਆ ਤਿਰੰਗਾ

ਮਲੇਰਕੋਟਲਾ, 2 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਜਿੱਥੇ ਦੇਸ਼ ਅੰਦਰ ਹਰ ਰੋਜ਼ ਸ਼ਰਾਰਤੀ ਅਨਸਰਾਂ ਵਲੋਂ ਆਪਸੀ ਭਾਈਚਾਰੇ ਨੂੰ ਤੋੜਨ ਦੀਆਂ ਕੋਝੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਕੁਝ ਅਜਿਹੇ ਲੋਕ ਵੀ ਹਨ, ਜੋ ਆਪਣੇ ਦੇਸ਼ ਨੂੰ ਅਥਾਹ ਪਿਆਰ ਕਰਦੇ ਹਨ ਅਤੇ ਦੇਸ਼ ਭਰ ਦੇ ਨਾਗਰਿਕਾਂ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਆਪਸੀ ਭਾਈਚਾਰੇ ਨੂੰ ਕਾਇਮ ਰੱਖਣ ਲਈ ਕਿਸੇ ਨਾ ਕਿਸੇ ਕੋਸ਼ਿਸ਼ ਵਿਚ ਲੱਗੇ ਰਹਿੰਦੇ ਹਨ। ਇਸ ਮਿਸਾਲ ਨੂੰ ਸੱਚ ਕਰ ਵਿਖਾਇਆ ਹੈ ਪੰਜਾਬ ਦੇ ਇਤਿਹਾਸਕ ਸ਼ਹਿਰ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਕੱਰਾਰ ਹੁਸੈਨ ਨੇ। ਜ਼ਿਕਰਯੋਗ ਹੈ ਕਿ ਸ਼ੇਖ਼ ਕਰਾਰ ਹੁਸੈਨ ਨੇ 4850 ਮੀਟਰ ਦੀ ਉੱਚਾਈ ’ਤੇ ਭਾਰਤੀ ਝੰਡਾ ਲਹਿਰਾ ਕੇ ਦੇਸ਼ ਦੇ ਨਾਗਰਿਕਾਂ ਨੂੰ ਅਮਨ-ਸ਼ਾਂਤੀ ਦਾ ਸੁਨੇਹਾ ਦਿੱਤਾ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ