JALANDHAR WEATHER

ਲਾਰੈਂਸ ਬਿਸ਼ਨੋਈ ਨੇ ਸਲਮਾਨ ਖ਼ਾਨ ਦੀ ਦਿੱਤੀ ਸੀ 25 ਲੱਖ ਰੁਪਏ ਦੀ ਸੁਪਾਰੀ- ਪੁਲਿਸ ਅਧਿਕਾਰੀ

ਮੁੰਬਈ, 2 ਜੁਲਾਈ- ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੀ ਹੱਤਿਆ ਦੀ ਕਥਿਤ ਸਾਜ਼ਿਸ਼ ਵਿਚ ਸ਼ਾਮਿਲ ਦੋਸ਼ੀ ਨੇ ਇਕ ਫ਼ਿਲਮ ਦੀ ਸ਼ੂਟਿੰਗ ਦੌਰਾਨ ਉਸ ’ਤੇ ਹਮਲਾ ਕਰਨ ਦੀ ਯੋਜਨਾ ਬਣਾਈ ਸੀ। ਇਹ ਜਾਣਕਾਰੀ ਇਕ ਪਨਵੇਲ ਦੇ ਪੁਲਿਸ ਅਧਿਕਾਰੀ ਨੇ ਅੱਜ ਮਾਮਲੇ ਵਿਚ ਦਾਇਰ ਚਾਰਜਸ਼ੀਟ ਦਾ ਹਵਾਲਾ ਦਿੰਦੇ ਹੋਏ ਦਿੱਤੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਆਪਣੇ ਗੈਂਗ ਦੇ ਮੈਂਬਰਾਂ ਨੂੰ ਅਦਾਕਾਰ ’ਤੇ ਹਮਲਾ ਕਰਨ ਲਈ 25 ਲੱਖ ਰੁਪਏ ਦੀ ਸੁਪਾਰੀ (ਠੇਕਾ) ਦਿੱਤੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ