JALANDHAR WEATHER

ਵਿਰੋਧੀ ਧਿਰ ਨਾਰਾਜ਼ ਹੈ ਕਿ ਇਕ ਚਾਹਵਾਲਾ ਬਣ ਗਿਆ ਹੈ ਪ੍ਰਧਾਨ ਮੰਤਰੀ- ਪ੍ਰਧਾਨ ਮੰਤਰੀ

ਨਵੀਂ ਦਿੱਲੀ, 2 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਨ.ਡੀ.ਏ. ਦੇ ਸੰਸਦ ਮੈਂਬਰਾਂ ਨੂੰ ਸੰਸਦੀ ਨਿਯਮਾਂ ਅਤੇ ਆਚਰਣ ਦੀ ਪਾਲਣਾ ਕਰਨ ਅਤੇ ਸੀਨੀਅਰ ਮੈਂਬਰਾਂ ਤੋਂ ਵਧੀਆ ਅਭਿਆਸਾਂ ਬਾਰੇ ਜਾਣਨ ਲਈ ਕਿਹਾ ਹੈ। ਇਹ ਟਿੱਪਣੀਆਂ ਸੱਤਾਧਾਰੀ ਗੱਠਜੋੜ ਵਲੋਂ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ’ਤੇ ਸਭ ਤੋਂ ਜ਼ਿਆਦਾ ਗੈਰ-ਜ਼ਿੰਮੇਵਾਰਾਨਾ ਭਾਸ਼ਣ ਦੇਣ ਦਾ ਦੋਸ਼ ਲਗਾਉਣ ਤੋਂ ਇਕ ਦਿਨ ਬਾਅਦ ਆਈਆਂ ਹਨ। ਸੂਤਰਾਂ ਨੇ ਦੱਸਿਆ ਕਿ ਐਨ.ਡੀ.ਏ. ਦੇ ਸੰਸਦ ਮੈਂਬਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਵਿਰੋਧੀ ਧਿਰ ਇਸ ਗੱਲੋਂ ਨਾਰਾਜ਼ ਹੈ ਕਿ ਪਹਿਲੀ ਵਾਰ ਇਕ ਗੈਰ-ਕਾਂਗਰਸੀ ਆਗੂ, ਉਹ ਵੀ ਚਾਹਵਾਲਾ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਿਆ ਹੈ। ਆਪਣੇ ਸਾਧਾਰਨ ਪਿਛੋਕੜ ਨੂੰ ਉਜਾਗਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਨਹਿਰੂ-ਗਾਂਧੀ ਪਰਿਵਾਰ ’ਤੇ ਚੁਟਕੀ ਲੈਂਦਿਆਂ ਕਿਹਾ ਕਿ ਇਸ ਦੇ ਮੈਂਬਰ ਪ੍ਰਧਾਨ ਮੰਤਰੀ ਹੁੰਦੇ ਸਨ ਅਤੇ ਆਪਣੇ ਦਾਇਰੇ ਤੋਂ ਬਾਹਰ ਦੇ ਲੋਕਾਂ ਨੂੰ ਬਹੁਤ ਘੱਟ ਮਾਨਤਾ ਦਿੰਦੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ