JALANDHAR WEATHER

ਯੋਗੀ ਆਦਿਤਿਆਨਾਥ ਨੇ ਹਾਥਰਸ ਹਾਦਸੇ 'ਤੇ ਜਤਾਇਆ ਦੁੱਖ

ਨਵੀਂ ਦਿੱਲੀ, 2 ਜੁਲਾਈ-ਯੂ.ਪੀ. ਦੇ ਸੀ.ਐਮ. ਯੋਗੀ ਆਦਿਤਿਆਨਾਥ ਨੇ ਟਵੀਟ ਕੀਤਾ ਕਿ ਹਾਥਰਸ ਜ਼ਿਲ੍ਹੇ ਵਿਚ ਹੋਏ ਮੰਦਭਾਗੇ ਹਾਦਸੇ ਵਿਚ ਜਾਨੀ ਨੁਕਸਾਨ ਬਹੁਤ ਦੁਖਦਾਈ ਅਤੇ ਦਿਲ ਨੂੰ ਝੰਜੋੜਨ ਵਾਲਾ ਹੈ। ਮੇਰੀ ਸੰਵੇਦਨਾ ਦੁਖੀ ਪਰਿਵਾਰ ਨਾਲ ਹੈ। ਸੰਬੰਧਿਤ ਅਧਿਕਾਰੀਆਂ ਨੂੰ ਰਾਹਤ ਅਤੇ ਬਚਾਅ ਕਾਰਜ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜੰਗੀ ਪੱਧਰ 'ਤੇ ਉੱਤਰ ਪ੍ਰਦੇਸ਼ ਸਰਕਾਰ ਦੇ ਮਾਣਯੋਗ ਮੰਤਰੀ ਲਕਸ਼ਮੀ ਨਰਾਇਣ ਚੌਧਰੀ, ਸੰਦੀਪ ਸਿੰਘ ਜੀ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਗਏ ਹਨ ਅਤੇ ਰਾਜ ਦੇ ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ ਨੂੰ ਨਿਰਦੇਸ਼ ਦਿੱਤੇ ਹਨ। ਘਟਨਾ ਵਾਲੀ ਥਾਂ 'ਤੇ ਪੁੱਜਣ ਲਈ ਏ.ਡੀ.ਜੀ., ਆਗਰਾ ਅਤੇ ਕਮਿਸ਼ਨਰ, ਅਲੀਗੜ੍ਹ ਦੀ ਅਗਵਾਈ 'ਚ ਇਕ ਟੀਮ ਦਾ ਗਠਨ ਕੀਤਾ ਗਿਆ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰਨ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ