JALANDHAR WEATHER

ਕੌਮੀ ਮਾਰਗ ਜਾਮ ਕਰਕੇ ਪੱਲੇਦਾਰ ਯੂਨੀਅਨ ਨੇ ਪੰਜਾਬ ਸਰਕਾਰ ਖਿਲਾਫ ਲਾਇਆ ਧਰਨਾ

ਸਰਦੂਲਗੜ੍ਹ, 2 ਜੁਲਾਈ (ਜੀ.ਐਮ. ਅਰੋੜਾ)-ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਸਰਦੂਲਗੜ੍ਹ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਸਿੰਘ ਸ਼ਿੰਦਾ ਦੀ ਅਗਵਾਈ ਵਿਚ ਸੈਂਕੜੇ ਮਜ਼ਦੂਰਾਂ ਨੇ ਸਿਰਸਾ-ਮਾਨਸਾ ਕੌਮੀ ਮਾਰਗ ਉੱਤੇ ਧਰਨਾ ਲਗਾ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਮੰਨ ਕੇ ਲਾਗੂ ਨਾ ਕਰਦਿਆਂ ਮਜ਼ਦੂਰ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਬਣੇ ਸੈਲੋ ਗੋਦਾਮਾਂ ਨੂੰ ਪੰਜਾਬ ਸਰਕਾਰ ਨੇ ਜੋ ਮਨਜ਼ੂਰੀ ਦਿੱਤੀ ਹੈ, ਉਹ ਵੀ ਮਜ਼ਦੂਰ ਵਿਰੋਧੀ ਫੈਸਲਾ ਹੈ ਕਿਉਂਕਿ ਠੇਕੇਦਾਰ ਲੇਬਰ ਨੂੰ ਘੱਟ ਪੈਸੇ ਦੇ ਕੇ ਉਨ੍ਹਾਂ ਦਾ ਸ਼ੋਸ਼ਣ ਕਰਦਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ