JALANDHAR WEATHER

2 ਲੱਖ 70 ਹਜ਼ਾਰ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਨਾਮਜ਼ਦ

ਲੁਧਿਆਣਾ, 2 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਥਾਣਾ ਡਵੀਜ਼ਨ ਨੰਬਰ 5 ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਵਿਰੁੱਧ 2 ਲੱਖ 70 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ। ਜਦਕਿ ਥਾਣੇ ਦੇ ਐਸ. ਐਚ. ਓ. ਦੀ ਭੂਮਿਕਾ ਬਾਰੇ ਵੀ ਅਧਿਕਾਰੀ ਜਾਂਚ ਕਰ ਰਹੇ ਹਨ। ਨਾਮਜ਼ਦ ਸਹਾਇਕ ਸਬ-ਇੰਸਪੈਕਟਰ ਨੇ ਇਹ ਰਕਮ ਇਕ ਹੋਟਲ ਮਾਲਕ ਤੋਂ ਉਸ ਨੂੰ ਇਕ ਮੁਕਦਮੇ ਵਿਚ ਨਾਮਜ਼ਦ ਕਰਨ ਦੀ ਧਮਕੀ ਦੇ ਕੇ ਹਾਸਿਲ ਕੀਤੀ ਸੀ ਜਦਕਿ ਇਸ ਤੋਂ ਇਲਾਵਾ ਦੋ ਲੱਖ ਰੁਪਏ ਮਹੀਨੇ ਦੀ ਵੀ ਮੰਗ ਕੀਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ