ਹਾਥਰਸ ਹਾਦਸਾ: ਧਾਰਮਿਕ ਸਭਾ ਦੇ ਪ੍ਰਬੰਧਕਾਂ ਖ਼ਿਲਾਫ਼ ਐਫ਼.ਆਈ.ਆਰ. ਦਰਜ
![](/cmsimages/20240703/4563523__whatsapp image 2024-07-03 at 10.41.32 am.jpeg)
ਲਖਨਊ, 3 ਜੁਲਾਈ- ਉੱਤਰ ਪ੍ਰਦੇਸ਼ ਪੁਲਿਸ ਨੇ ਅੱਜ ਹਾਥਰਸ ਵਿਚ ਧਾਰਮਿਕ ਸਭਾ ਦੇ ਪ੍ਰਬੰਧਕਾਂ ਖ਼ਿਲਾਫ਼ ਐਫ਼.ਆਈ.ਆਰ. ਦਰਜ ਕਰ ਲਈ ਹੈ, ਜਿੱਥੇ ਭਾਜੜ ਕਾਰਨ 122 ਲੋਕਾਂ ਦੀ ਮੌਤ ਹੋ ਗਈ ਸੀ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਦੇਰ ਰਾਤ ਸਿਕੰਦਰ ਰਾਓ ਪੁਲਿਸ ਸਟੇਸ਼ਨ ਵਿਚ ਦਰਜ ਪਹਿਲੀ ਸੂਚਨਾ ਰਿਪੋਰਟ ਵਿਚ ਮੁੱਖ ਸੇਵਾਦਾਰ ਦੇਵਪ੍ਰਕਾਸ਼ ਮਧੂਕਰ ਅਤੇ ਹੋਰ ਪ੍ਰਬੰਧਕਾਂ ਦਾ ਨਾਮ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਐਫ਼.ਆਈ.ਆਰ. ਭਾਰਤੀ ਨਿਆਂ ਸੰਹਿਤਾ ਦੀ ਧਾਰਾ 105 , 110 , 126 (2) , 223 ਦੇ ਤਹਿਤ ਦਰਜ ਕੀਤੀ ਗਈ ਹੈ।